Punjab

ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 ਜ਼ਿਲ੍ਹਿਆਂ ਦੇ DC ਸਮੇਤ 34 ਅਫ਼ਸਰਾਂ ਦੇ ਤਬਾਦਲੇ, ਸੱਤ SP ਵੀ ਬਦਲੇ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਇੱਕ ਵਾਰ ਫੇਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀਸੀ) ਸਮੇਤ ਕੁੱਲ 34 ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਆਈਏਐਸ ਅਧਿਕਾਰੀ ਕੁਲਵੰਤ ਸਿੰਘ ਨੂੰ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਨੂੰ ਡੀਸੀ ਮੋਗਾ, ਉਮਾ ਸ਼ੰਕਰ ਗੁਪਤਾ ਨੂੰ ਡੀਸੀ ਗੁਰਦਾਸਪੁਰ ਅਤੇ ਰਾਜੇਸ਼ ਤ੍ਰਿਪਾਠੀ ਨੂੰ ਡੀਸੀ ਮੁਕਤਸਰ ਸਾਹਿਬ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਪੁਲੀਸ ਦੇ ਸੱਤ ਐਸਪੀ ਵੀ ਬਦਲ ਗਏ ਹਨ।

ਸਰਕਾਰ ਵੱਲੋਂ ਚਾਰ ਜ਼ਿਲ੍ਹਿਆਂ ਦੇ ਡੀਸੀ ਬਦਲ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ ਦੋ ਜ਼ਿਲ੍ਹਿਆਂ ਦੀਆਂ ਦੋ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਵੀ ਹੋਣੀਆਂ ਹਨ। ਇਨ੍ਹਾਂ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੀ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਗਿੱਦੜਬਾਹਾ ਸੀਟ ਸ਼ਾਮਲ ਹੈ। ਇਨ੍ਹਾਂ ਦੋਵਾਂ ਸੀਟਾਂ ਤੋਂ ਵਿਧਾਇਕ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

2 ਅਗਸਤ ਨੂੰ 24 ਆਈਪੀਐਸ ਅਫਸਰ ਬਦਲੇ ਗਏ

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 2 ਅਗਸਤ ਨੂੰ 24 ਆਈਪੀਐਸ ਅਧਿਕਾਰੀਆਂ ਅਤੇ 4 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ। ਇਸ ਦੌਰਾਨ ਰੋਡ ਸੇਫਟੀ ਫੋਰਸ ਸਮੇਤ 15 ਜ਼ਿਲ੍ਹਿਆਂ ਦੇ ਐਸਐਸਪੀ ਵੀ ਬਦਲੇ ਗਏ ਹਨ। ਇਸ ਦੌਰਾਨ ਆਈਪੀਐਸ ਅਧਿਕਾਰੀ ਸੰਦੀਪ ਕੁਮਾਰ ਗਰਗ ਨੂੰ ਏਆਈਜੀ ਇੰਟੈਲੀਜੈਂਸ ਪੰਜਾਬ ਨਿਯੁਕਤ ਕੀਤਾ ਗਿਆ ਸੀ।

ਅਮਨੀਤ ਕੌਂਡਲ ਐਸਐਸਪੀ ਬਠਿੰਡਾ, ਵਰੁਣ ਸ਼ਰਮਾ ਨੂੰ ਏਆਈਜੀ ਪ੍ਰੋਵੀਜ਼ਨਿੰਗ ਪੰਜਾਬ ਦੇ ਨਾਲ ਨਾਲ ਰੋਡ ਸੇਫਟੀ ਫੋਰਸ ਦੇ ਐਸਐਸਪੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।, ਦੀਪਕ ਪਾਰੀਕ ਐਸਐਸਪੀ ਮੁਹਾਲੀ, ਭਗੀਰਥ ਐਸਐਸਪੀ ਮਾਨਸਾ, ਗੌਰਵ ਤੁਰਾ ਐਸਐਸਪੀ ਤਰਨਤਾਰਨ, ਅੰਕੁਰ ਗੁਪਤਾ ਐਸਐਸਪੀ ਮੋਗਾ, ਸੋਹੇਲ ਕਾਸਿਮ ਐਸ.ਐਸ.ਪੀ ਬਟਾਲਾ, ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ, ਤੁਸ਼ਾਰ ਗੁਪਤਾ ਐਸ.ਐਸ.ਪੀ ਮੁਕਤਸਰ ਸਾਹਿਬ, ਪੀ.ਪੀ.ਐਸ ਅਧਿਕਾਰੀ ਗਗਨ ਅਜੀਤ ਸਿੰਘ ਐਸ.ਐਸ.ਪੀ ਮਲੇਰਕੋਟਲਾ, ਦਲਜਿੰਦਰ ਸਿੰਘ ਐਸ.ਐਸ.ਪੀ ਪਠਾਨਕੋਟ, ਹਰਕਮਲਪ੍ਰੀਤ ਐਸ.ਐਸ.ਪੀ ਜਲੰਧਰ ਦਿਹਾਤੀ, ਸ. ਵਰਿੰਦਰਪਾਲ ਸਿੰਘ ਐਸਐਸਪੀ ਫਾਜ਼ਿਲਕਾ, ਨਾਨਕ ਸਿੰਘ ਐਸਐਸਪੀ ਪਟਿਆਲਾ, ਅਸ਼ਵਨੀ ਗੋਟਿਆਲ ਏਆਈਜੀ ਐਚਆਰਡੀ ਦੇ ਇਲਾਵਾ ਐਸਐਸਪੀ ਖੰਨਾ ਨੂੰ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ। ਦਰਪਣ ਆਹੂਲ ਵਾਲੀਆ ਨੂੰ ਸਟਾਫ ਅਫਸਰ ਡੀਜੀਪੀ ਪੰਜਾਬ, ਸਿਮਰਤ ਕੌਰ ਨੂੰ ਏਆਈਜੀ ਸੀਆਈਆਈ ਪਟਿਆਲਾ, ਏਆਈਜੀ ਐਚਆਰਡੀ ਪੰਜਾਬ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ – SGPC ਦੀ ਐਗਜ਼ੈਕਟਿਵ ਮੀਟਿੰਗ ’ਚ ਲਏ ਵੱਡੇ ਫੈਸਲੇ! ਰਾਜੋਆਣਾ ਦੀ ਫਾਂਸੀ ਮੁਆਫ਼ੀ ਬਾਰੇ ਆਖ਼ਰੀ ਦਾਅ ਖੇਡੇਗੀ ਸ਼੍ਰੋਮਣੀ ਕਮੇਟੀ