ਬਿਉਰੋ ਰਿਪੋਰਟ – ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾਂ (Harpal Singh Cheema) ਨੇ ਕਿਸਾਨਾਂ ਅਤੇ ਸਰਕਾਰ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਫੈਸਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦਾ ਦਾਣਾ-ਦਾਣਾ ਖਰੀਦੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਕਿਸਾਨਾਂ ਨੂੰ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗਾ। ਚੀਮਾਂ ਨੇ ਕਿਹਾ ਕਿ ਬਾਰਦਾਨੇ, ਲਿਫਟਿੰਗ, ਅਤੇ ਸ਼ੈਲਰਾਂ ਦੀਆਂ ਜੋ ਸਮੱਸਿਆ ਆਈ ਹੈ, ਉਸ ਨੂੰ ਇਕ -ਦੋ ਦਿਨ ਦੇ ਵਿਚ-ਵਿਚ ਦੂਰ ਕਰ ਲਿਆ ਜਾਵੇਗਾ। ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ-ਦਾਣਾ ਖਰੀਦ ਕੇ ਕੇਂਦਰ ਸਰਕਾਰ ਨੂੰ ਭੇਜੇਗੀ ਅਤੇ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ।
ਚੀਮਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਸਾਲ ਦੀ ਪਈ ਫਸਲ ਦੀ ਲਿਫਟਿੰਗ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਨਵਾਂ ਮਾਲ ਰੱਖਣ ਲਈ ਜਗ੍ਹਾਂ ਵੀ ਬਣ ਰਹੀ ਹੈ। ਕਿਸਾਨਾਂ ਨੂੰ ਪਰੇਸ਼ਾਨੀ ਤੋਂ ਬਚਾਉਣ ਲਈ ਸਖਤ ਕਦਮ ਚੁੱਕਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਬਲਬੀਰ ਸਿੰਘ ਰਾਜੇਵਾਲ ਸਮੇਤ 23 ਕਿਸਾਨ ਅਤੇ 2 ਮਜ਼ਦੂਰ ਜਥੇਬੰਦੀਆਂ ਅਤੇ 1ਇਕ ਆੜ੍ਹਤੀ ਜਥੇਬੰਦੀ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ ਗਈ ਸੀ।
ਇਹ ਵੀ ਪੜ੍ਹੋ – ‘ਗੁਰਪ੍ਰੀਤ ਕਤਲ ਕਾਂਡ ‘ਚ ਸਾਂਸਦ ਅੰਮ੍ਰਿਤਪਾਲ ਸਿੰਘ ਸ਼ਾਮਲ ਨਹੀਂ!’ ਕਥਿਤ ਗੈਂਗਸਟਰ ਡੱਲੇ ਦੀ ਕਥਿਤ ਆਡੀਓ ਵਾਇਰਲ