Punjab

ਪੰਜਾਬ ਸਰਕਾਰ ਹੁਣ ਘਰ ਘਰ ਪਹੁੰਚਾਏਗੀ ਰਾਸ਼ਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਰਾਸ਼ਨ ਦੀ ਡੋਰ ਸਟੈੱਪ ਡਲੀਵਰੀ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਲੋਕਾਂ ਨੂੰ ਘਰੇਲੂ ਰਾਸ਼ਨ ਘਰ ਘਰ ਜਾ ਕੇ ਸਪਲਾਈ ਕਰੇਗੀ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਾਫ ਅਤੇ ਸੁਥਰਾ ਰਾਸ਼ਨ ਪੰਜਾਬ ਦੇ ਘਰ-ਘਰ ਵਿੱਚ ਪਹੁੰਚਾਏਗੀ।

ਮੁੱਖ ਮੰਤਰੀ ਮਾਨ ਨੇ ਇੱਰ ਵੀਡੀਉ ਦਾ ਰਾਹੀ ਇਹ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪੰਜਾਬ ਸਰਕਾਰ ਹੁਣ ਘਰ ਘਰ ਰਾਸ਼ਨ ਪਹੁੰਚਾਏਗੀ । ਉਨ੍ਹਾਂ ਨੇ ਕਿਹਾ ਕਿ ਕੁਝ ਹੀ ਦਿਨਾਂ ਦੇ ਵਿੱਚ ਸ਼ੁਰੂ ਹੋਵੇਗੀ ਡੋਰ ਸਟੈੱਪ ਡਲੀਵਰੀ। ਮਾਨ ਨੇ ਕਿਹਾ ਕਿ ਅਧਿਕਾਰੀ ਫੋਨ ਕਰਕੇ ਸਮਾਂ ਪੁੱਛਕੇ ਰਾਸ਼ਨ ਘਰ-ਘਰ ਪਹੁੰਚਾਉਣਗੇ।