The Khalas Tv Blog Punjab ਹੱਠ ਦਾ ਪੱਕਾ ਮੁੱਖ ਮੰਤਰੀ ਭਗਵੰਤ ਮਾਨ
Punjab

ਹੱਠ ਦਾ ਪੱਕਾ ਮੁੱਖ ਮੰਤਰੀ ਭਗਵੰਤ ਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਵੀਆਈਪੀ ਸੁਰੱਖਿਆ ਉੱਤੇ ਵੱਡਾ ਕੱਟ ਲਾਇਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਮੇਤ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਸੂਬਾ ਸਰਕਾਰ ਨੇ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇਪੀ, ਬਿਰਕਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ, ਬਲਵਿੰਦਰ ਲਾਡੀ, ਦਵਿੰਦਰ ਘੁਬਾਇਆ, ਹਰਦਿਆਲ ਕੰਬੋਜ, ਜਗਦੇਵ ਕਮਾਲੂ, ਕੁਲਜੀਤ ਨਾਗਰਾ, ਰੁਪਿੰਦਰ ਰੂਬੀ,  ਸੁਖਦੇਵ ਸਿੰਘ ਢੀਂਡਸਾ, ਨਿਰਮਲ ਸਿੰਘ ਸ਼ੁਤਰਾਣਾ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲਈ ਹੈ। ਇਨ੍ਹਾਂ ਵਿਚ ਡੇਰਾ ਮੁਖੀਆਂ ਸਣੇ ਸਾਬਕਾ ਪੁਲਿਸ ਅਫ਼ਸਰ ਸ਼ਾਮਿਲ ਹਨ। ਸਰਕਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵੀ ਵਾਪਸ ਲੈ ਲਈ ਹੈ।

Exit mobile version