‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ 1 ਮਈ ਨੂੰ ਇੱਕ ਚਿੱਠੀ ਲਿਖ ਕੇ ਕੇਂਦਰ ਸਰਕਾਰ ਨੂੰ ਪੰਜਾਬ ਨੂੰ ਭੇਜੇ ਗਏ ਵੈਂਟੀਲੇਟਰਾਂ ਵਿੱਚੋਂ ਖਰਾਬ ਵੈਂਟੀਲੇਟਰਾਂ ਦੀ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਸੀ। ਪੰਜਾਬ ਸਰਕਾਰ ਨੇ ਬਾਕੀ ਵੈਂਟੀਲੇਟਰ ਇੰਸਟਾਲ (ਖਰੀਦਣ) ਕਰਵਾਉਣ ਲਈ ਵੀ ਕਿਹਾ ਸੀ।
ਪੰਜਾਬ ਸਰਕਾਰ ਨੇ ਚਿੱਠੀ ਵਿੱਚ ਕੀ ਕੀਤੀ ਸੀ ਮੰਗ
ਪੰਜਾਬ ਸਰਕਾਰ ਨੇ 1 ਮਈ ਨੂੰ ਕੇਂਦਰੀ ਸਿਹਤ ਮੰਤਰਾਲੇ ਨੂੰ ਪੀਐੱਮ ਕੇਅਰ ਫੰਡਜ਼ ਤਹਿਤ ਪੰਜਾਬ ਵਿੱਚ ਭੇਜੇ ਗਏ 809 ਵੈਂਟੀਲੇਟਰਾਂ ਨੂੰ ਲੈ ਕੇ ਛਿੜੇ ਵਿਵਾਦ ਸਬੰਧੀ ਇੱਕ ਚਿੱਠੀ ਲਿਖੀ ਸੀ। ਪੰਜਾਬ ਸਰਕਾਰ ਨੇ ਚਿੱਠੀ ਵਿੱਚ ਲਿਖਿਆ ਸੀ ਕਿ ਕੇਂਦਰ ਸਰਕਾਰ ਵੱਲੋਂ ਭੇਜੇ ਗਏ 809 ਵੈਂਟੀਲੇਟਰਾਂ ਨੂੰ ਵੱਖ-ਵੱਖ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ, ਨਿੱਜੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਵੰਡਿਆ ਗਿਆ ਸੀ। ਇਨ੍ਹਾਂ ਵੈਂਟੀਲੇਟਰਾਂ ਨੂੰ ਲੈ ਕੇ ਵੱਖ-ਵੱਖ ਥਾਂਵਾਂ ਤੋਂ ਕਈ ਸ਼ਿਕਾਇਤਾਂ ਮਿਲੀਆਂ। ਇੱਥੋਂ ਤੱਕ ਕਿ ਕਈ ਥਾਂਵਾਂ ‘ਤੇ ਤਾਂ ਹਾਲੇ ਤੱਕ ਵੈਂਟੀਲੇਟਰ ਇੰਸਟਾਲ ਵੀ ਨਹੀਂ ਕੀਤੇ ਗਏ।
ਸੂਬੇ ਵਿੱਚ ਜਿਨ੍ਹਾਂ ਵੈਂਟੀਲੇਟਰਾਂ ਨੂੰ ਇੰਸਟਾਲ ਨਹੀਂ ਕੀਤਾ ਗਿਆ, ਉਹ ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਜਲਦ ਹੀ ਇੰਸਟਾਲ ਕੀਤੇ ਜਾਣੇ ਚਾਹੀਦੇ ਹਨ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਇਨ੍ਹਾਂ ਵੈਂਟੀਲੇਟਰਾਂ ਨੂੰ ਇੰਸਟਾਲ ਕਰਵਾਉਣ ਵਿੱਚ ਮਦਦ ਕਰਨ ਦੀ ਮੰਗ ਕੀਤੀ।