Punjab

ਅੰਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ‘ਤੇ ਬਾਗੋ ਬਾਗ ਆਪ ਸਰਕਾਰ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਮਾਨ ਨੂੰ ਸ਼ਾਨਦਾਰ ਢੰਗ ਨਾਲ ਸਥਿਤੀ ਨੂੰ ਸਾਂਭਣ ਲਈ ਵਧਾਈ ਦਿੰਦਿਆਂ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਲੋਕ ਇਸ ਕਾਰਵਾਈ ਤੋਂ ਖੁਸ਼ ਹਨ ਕਿਉਂਕਿ ਪੰਜਾਬ ਦੀ ਨੌਜਵਾਨ ਪੀੜੀ ਨੂੰ ਗੋਲੀਆਂ ਜਾਂ ਬੰਦੂਕਾਂ ਦੀ ਲੋੜ ਨਹੀਂ ਹੈ, ਬਲਕਿ ਨੌਕਰੀਆਂ ਦੀ ਲੋੜ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਮੁੱਖ ਮੰਤਰੀ ਮਾਨ ਨੇ ਜਿਸ ਢੰਗ ਦੇ ਨਾਲ ਸਥਿਤੀ ਨੂੰ ਸਾਂਭਿਆ ਹੈ, ਉਹ ਵਧਾਈ ਦੇ ਹੱਕਦਾਰ ਹਨ ਕਿਉਂਕਿ ਇਸ ਕਾਰਵਾਈ ਤੋਂ ਲੋਕ ਖੁਸ਼ ਹਨ। ਇੱਕ ਗੱਲ ਸਪੱਸ਼ਟ ਹੋ ਗਈ ਹੈ ਕਿ ਪੰਜਾਬ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਵਿਕਾਸ ਦੀਆਂ ਲੀਹਾਂ ਉੱਤੇ ਚੱਲ ਰਿਹਾ ਹੈ ਤੇ ਜਿਹੜਾ ਵੀ ਬੰਦਾ ਪੰਜਾਬ ਨੂੰ ਇਸ ਵਿਕਾਸ ਦੀਆਂ ਲੀਹਾਂ ਤੋਂ ਉਤਾਰਨ ਦੀ ਕੋਸ਼ਿਸ਼ ਕਰੇਗਾ, ਉਸਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦੀ ਨੌਜਵਾਨ ਪੀੜੀ ਨੂੰ ਗੋਲੀਆਂ ਜਾਂ ਬੰਦੂਕਾਂ ਦੀ ਲੋੜ ਨਹੀਂ ਹੈ, ਬਲਕਿ ਨੌਕਰੀਆਂ ਦੀ ਲੋੜ ਹੈ। ਇਸ ਵੇਲੇ ਪੰਜਾਬ ਇੱਕ ਇਮਾਨਦਾਰ ਮੁੱਖ ਮੰਤਰੀ ਦੇ ਹੱਥਾਂ ਵਿੱਚ ਹੈ।

ਧਾਲੀਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਤਿੰਨ ਦਿਨਾਂ ਤੋਂ ਬਹੁਤ ਵਧੀਆ ਢੰਗ ਨਾਲ ਸਥਿਤੀ ਨੂੰ ਕੰਟਰੋਲ ਕੀਤਾ ਜਾ ਰਿਹਾ ਹੈ। ਸਾਨੂੰ ਵਾਰ ਵਾਰ ਕਾਰਵਾਈ ਕਰਨ ਬਾਰੇ ਕਿਹਾ ਜਾ ਰਿਹਾ ਸੀ ਪਰ ਉਦੋਂ ਅਸੀਂ ਏਦਾਂ ਦਾ ਕੰਮ ਨਹੀਂ ਕਰਨਾ ਚਾਹੁੰਦੇ ਸੀ ਪਰ ਹੁਣ ਉਹ ਕਾਰਵਾਈ ਹੋ ਰਹੀ ਹੈ। ਧਾਲੀਵਾਲ ਨੇ ਪੁਲਿਸ ਮੁਲਾਜ਼ਮਾਂ ਅਤੇ ਸੀਐੱਮ ਮਾਨ ਨੂੰ ਸਲੂਟ ਕੀਤਾ। ਧਾਲੀਵਾਲ ਨੇ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਪੰਜਾਬ ਬਿਲਕੁਲ ਸੁਰੱਖਿਅਤ ਹੱਥਾਂ ਵਿੱਚ ਹੈ, ਕਿਸੇ ਨੂੰ ਵੀ ਡਰਨ ਦੀ ਲੋੜ ਨਹੀਂ ਹੈ।