The Khalas Tv Blog Punjab ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹੁਣ NRIs ਦੇ ਕਰੀਬੀਆਂ ਨੂੰ ਮਿਲ ਸਕੇਗੀ NRI ਕੋਟੇ ‘ਚ ਐਡਮਿਸ਼ਨ
Punjab

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹੁਣ NRIs ਦੇ ਕਰੀਬੀਆਂ ਨੂੰ ਮਿਲ ਸਕੇਗੀ NRI ਕੋਟੇ ‘ਚ ਐਡਮਿਸ਼ਨ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜ ਚ ਐਨਆਰਆਈਜ ਕੋਟੇ ‘ਤੇ ਐਡਮਿਸ਼ਨ ਦੇ ਨਿਯਮਾਂ ‘ਚ ਬਦਲਾਵ ਕੀਤਾ ਗਿਆ ਹੈ। ਇਸ ਦੇ ਤਹਿਤ ਹੁਣ NRIs ਦੇ ਕਰੀਬੀਆਂ ਨੂੰ ਵੀ ਐਨਆਰਆਈ ਕੋਟੇ ਵਿੱਚ ਐਡਮਿਸ਼ਨ ਮਿਲ ਸਕੇਗੀ। ਇਸ ਸਬੰਧੀ ਪੰਜਾਬ ਸਰਕਾਰ ਦੇ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਾਜੀਵ ਸੂਦ ਦੇ ਵੱਲੋਂ ਮੀਡੀਆ ਨਾਲ ਸਾਂਝੀ ਕੀਤੀ ਗਈ।

ਸੂਬੇ ਭਰ ਵਿੱਚ ਐਨਆਰਆਈ ਕੋਟੇ ਦੀਆਂ ਐਮਬੀਬੀਐਸ ਦੀ 185 ਸੀਟਾਂ ਹਨ ਜਿਨ੍ਹਾਂ ਵਿੱਚੋਂ 35-40 ਸੀਟਾਂ ਉਤੇ ਹੀ ਦਾਖਲੇ ਹੋ ਪਾਉਂਦੇ ਸਨ ਤੇ ਖਾਲੀ ਰਹਿਣ ਵਾਲੀ ਬਾਕੀ ਸੀਟਾਂ ਜਨਰਲ ਕੋਟੇ ਵਿੱਚ ਤਬਦੀਲ ਕਰ ਦਿੱਤੀਆਂ ਜਾਂਦੀਆਂ ਸਨ। ਹੁਣ ਸਰਕਾਰ ਨੇ ਐਨਆਰਆਈ ਕੋਟੇ ਸਬੰਧੀ ਨਿਯਮਾਂ ਵਿੱਚ ਕੁਝ ਬਦਲਾਅ ਕੀਤੇ ਹਨ ਤਾਂ ਜੋ ਇਨ੍ਹਾਂ ਸੀਟਾਂ ਨੂੰ ਐਨਆਰਆਈ ਕੋਟੇ ਤਹਿਤ ਹੀ ਭਰਿਆ ਜਾ ਸਕੇ।

ਇਸ ਤਹਿਤ ਹੁਣ ਐਨਆਰਆਈ ਸੀਟ ਉਤੇ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੇ ਕਰੀਬੀ ਰਿਸ਼ਤੇਦਾਰ ਵੀ ਉਨ੍ਹਾਂ ਦੀਆਂ ਫੀਸਾਂ ਭਰ ਸਕਦੇ ਹਨ। ਇਸ ਸਬੰਧੀ ਵਾਈਸ ਚਾਂਸਲਰ ਡਾਕਟਰ ਰਾਜੀਵ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਸੀਟਾਂ ਨੂੰ ਭਰਨ ਲਈ ਸਰਕਾਰ ਵੱਲੋਂ ਅਦਾਲਤ ਦੀ ਹਦਾਇਤਾਂ ਮੁਤਾਬਕ ਕੁਝ ਬਦਲਾਅ ਕੀਤੇ ਗਏ ਹਨ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਐਨਆਰਆਈ ਬੱਚਿਆਂ ਨੂੰ ਦਾਖ਼ਲ ਕੀਤਾ ਜਾ ਸਕੇ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਜਾ ਚੁੱਕੀ ਹੈ।

 

Exit mobile version