India Punjab

ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਲੱਗੀ ਸੱਟ! ਚੰਡੀਗੜ੍ਹ PGI ਵਿੱਚ ਦਾਖ਼ਲ

ਬਿਊਰੋ ਰਿਪੋਰਟ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਅੱਜ ਵੀਰਵਾਰ ਨੂੰ ਅਚਾਨਕ ਜ਼ਖ਼ਮੀ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਪੀਜੀਆਈ, ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ। ਪੀਜੀਆਈ ਸੂਤਰਾਂ ਅਨੁਸਾਰ, ਰਾਜਪਾਲ ਕਟਾਰੀਆ ਚੰਡੀਗੜ੍ਹ ਦੇ ਗਵਰਨਰ ਹਾਊਸ ਵਿੱਚ ਤਿਲ੍ਹਕ ਗਏ ਜਿਸ ਕਾਰਨ ਉਨ੍ਹਾਂ ਨੂੰ ਸੱਟ ਲੱਗ ਗਈ। ਹਾਲਾਂਕਿ, ਇਸ ਸਬੰਧ ਵਿੱਚ ਰਾਜਪਾਲ ਹਾਊਸ ਵੱਲੋਂ ਕੋਈ ਰਸਮੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਸੀਨੀਅਰ ਡਾਕਟਰਾਂ ਦੀ ਇੱਕ ਟੀਮ ਪੀਜੀਆਈ ਵਿੱਚ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਪੀਜੀਆਈ ਪ੍ਰਸ਼ਾਸਨ ਨੇ ਕਿਹਾ ਕਿ ਰਾਜਪਾਲ ਥੋੜ੍ਹਾ ਤਿਲ੍ਹਕ ਗਏ ਸਨ। ਜਿਸ ਤੋਂ ਬਾਅਦ ਆਰਥੋਪੈਡਿਕ ਵਿਭਾਗ ਦੇ ਡਾਕਟਰ ਵਿਜੇ ਗੋਨੀ ਅਤੇ ਕਾਰਡੀਓਲੋਜੀ ਵਿਭਾਗ ਦੇ ਡਾਕਟਰ ਰੋਹਿਤ ਮਨੋਜ ਨੇ ਉਨ੍ਹਾਂ ਦੀ ਜਾਂਚ ਕੀਤੀ।

ਡਾਕਟਰੀ ਜਾਂਚ ਤੋਂ ਬਾਅਦ, ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਬਿਲਕੁਲ ਠੀਕ ਹੈ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਇਸ ਵੇਲੇ ਉਹ ਡਾਕਟਰ ਦੀ ਨਿਗਰਾਨੀ ਹੇਠ ਹਨ। ਉਹ ਜਲਦੀ ਹੀ ਆਪਣਾ ਰੁਟੀਨ ਕੰਮ ਸ਼ੁਰੂ ਕਰ ਸਕਣਗੇ।

ਪੀਜੀਆਈ ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਅਤੇ ਡਿਪਟੀ ਡਾਇਰੈਕਟਰ ਪੰਕਜ ਰਾਏ ਨੇ ਵੀ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ।

ਰਾਜਪਾਲ ਗੁਲਾਬ ਚੰਦ ਕਟਾਰੀਆ ਰਾਜਸਥਾਨ ਦੇ ਨਿਵਾਸੀ ਹਨ। ਉਨ੍ਹਾਂ ਨੂੰ 31 ਜੁਲਾਈ 2024 ਨੂੰ ਪੰਜਾਬ ਦਾ ਰਾਜਪਾਲ ਅਤੇ ਚੰਡੀਗੜ੍ਹ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਸੀ।