The Khalas Tv Blog Punjab ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਦੀ ਮਿਹਨਤ ਰੰਗ ਲਿਆਈ, ਸਰਕਾਰ ਨੇ ਮੰਨੀਆਂ ਆਹ ਮੰਗਾਂ
Punjab

ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਦੀ ਮਿਹਨਤ ਰੰਗ ਲਿਆਈ, ਸਰਕਾਰ ਨੇ ਮੰਨੀਆਂ ਆਹ ਮੰਗਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪਨਬਸ, ਪੀਆਰਟੀਸੀ ਤੇ ਰੋਡਵੇਜ ਦੇ ਕੱਚੇ ਕਾਮਿਆਂ ਵੱਲੋਂ ਕੀਤੇ ਗਏ ਬੱਸਾਂ ਦੇ ਚੱਕੇ ਜਾਮ ਖੁੱਲ੍ਹਵਾਉਣ ਲਈ ਪੰਜਾਬ ਸਰਕਾਰ ਨੂੰ ਵੱਡਾ ਫੈਸਲਾ ਲੈਣਾ ਪਿਆ।ਜਾਣਕਾਰੀ ਅਨੁਸਾਰ ਪੰਜਾਬ ਦੀਆਂ ਸਰਕਾਰੀ ਬੱਸਾਂ ਪਿਛਲੇ 9 ਦਿਨਾਂ ਤੋਂ ਬੰਦ ਪਈਆਂ ਸਨ।

ਅੱਜ ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਹੋਈ ਮੀਟਿੰਗ ਵਿੱਚ ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖਾਹ ਵਿੱਚ 30 ਫੀਸਦੀ ਵਾਧਾ ਕਰਨ ‘ਤੇ ਉੱਤੇ ਆਪਣੀ ਹਾਂ ਪ੍ਰਗਟਾ ਦਿੱਤੀ ਹੈ।ਹਾਲਾਂਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮੁੱਦੇ ‘ਤੇ ਸਰਕਾਰ ਨੇ ਇਕ ਹਫਤੇ ਦਾ ਸਮਾਂ ਮੰਗਿਆ ਹੈ, ਜਿਸ ਦੌਰਾਨ ਇਸਦਾ ਖਰੜਾ ਤਿਆਰ ਕੀਤਾ ਜਾਵੇਗਾ।

ਇਸਦੇ ਮੱਦੇਨਜ਼ਰ ਮੁਲਾਜ਼ਮ ਜੱਥੇਬੰਦੀਆਂ ਨੇ 29 ਤਰੀਕ ਤੱਕ ਆਪਣੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰਨ ਦਾ ਵੀ ਐਲਾਨ ਕੀਤਾ ਹੈ।ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਜੇਕਰ ਇਸ ਸਮੇਂ ਦੌਰਾਨ ਉਹਨਾਂ ਦੀਆਂ ਮੰਗਾਂ ਮੰਨ ਲੈਂਦੀ ਹੈ ਤਾਂ ਉਹ ਆਪਣੀ ਹੜਤਾਲ ਪੂਰੀ ਤਰ੍ਹਾਂ ਖਤਮ ਕਰ ਦੇਣਗੇ। ਇਸ ਤੋਂ ਇਲਾਵਾ ਸਰਕਾਰ ਨੇ ਯੂਨੀਅਨ ਨੂੰ ਇਹ ਵੀ ਭਰੋਸਾ ਦਿੱਤਾ ਕਿ ਅਗਲੇ ਸੈਸ਼ਨ ਤੱਕ 850 ਬੱਸਾਂ ਵੇੜੇ ਵਿੱਚ ਪਾ ਦਿੱਤੀਆਂ ਜਾਣਗੀਆਂ।

ਦੱਸ ਦਈਏ ਕਿ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ ਸੀ। ਇਸ ਦੌਰਾਨ ਸਰਕਾਰੀ ਬੱਸਾਂ ਵਿੱਚ ਸਫਰ ਕਰਨ ਵਾਲਿਆਂ ਨੂੰ ਰੋਜਾਨਾਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

Exit mobile version