‘ਦ ਖ਼ਾਲਸ ਟੀਵੀ ਬਿਊਰੋ:- ਬੀਤੇ ਦਿਨੀਂ ਗੁਲਾਬੀ ਸੁੰਡੀ ਨਾਲ ਹੋਏ ਨਰਮੇ ਦੀ ਫਸਲ ਦੇ ਨੁਕਸਾਨ ਲਈ ਪੰਜਾਬ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਹ ਐਲਾਨ ਕਰਦਿਆਂ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਤੇ ਮਾਲ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ 76 ਫੀਸਦੀ ਤੋਂ ਵੱਧ ਜੇਕਰ ਨੁਕਸਾਨ ਹੋਇਆ ਹੈ ਤਾਂ ਇਸ ਲਈ 12000 ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਇਸੇ ਤਰ੍ਹਾਂ 33 ਤੋਂ 75 ਫੀਸਦੀ ਏਕੜ ਦੇ ਨੁਕਸਾਨ ਲਈ ਸੂਬਾ ਸਰਕਾਰ ਵੱਲੋਂ 5400 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਤੇ 26 ਤੋਂ 32 ਫੀਸਦੀ ਦੇ ਨੁਕਸਾਨ ‘ਤੇ 2 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ ਵਿੱਚ ਪੁੱਜਦਾ ਕੀਤਾ ਜਾਵੇਗਾ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ 7 ਲੱਖ 51 ਏਕੜ ਚੋਂ 4 ਲੱਖ ਏਕੜ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਸ ਵਾਰ 34 ਫੀਸਦੀ ਪੈਦਾਵਰ ਹੋਈ ਹੈ ਅਤੇ ਕਿਸਾਨਾਂ ਨੂੰ 9 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਦਾ ਭਾਅ ਮਿਲ ਰਿਹਾ ਹੈ।
ਇਸ ਮੌਕੇ ਪ੍ਰੈਸ ਕਾਨਫਰੰਸ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੇ ਪਹਿਲਾਂ 20 ਤੇ ਫਿਰ 30 ਹਜ਼ਾਰ ਰੁਪਏ ਮੁਆਵਜਾਂ ਮੰਗਿਆ ਹੈ, ਜੇ ਇਸ ਤਰ੍ਹਾਂ ਸਰਕਾਰ ਦੀ ਪਾਲਿਸੀ ਤੋਂ ਬਾਹਰ ਜਾਵਾਂਗੇ ਤਾਂ ਕਿਵੇਂ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਤਕਨੀਕ ਲਿਆ ਰਹੇ ਹਾਂ ਤੇ ਅਗਲੇ ਸਾਲਾਂ ‘ਚ ਇਹ ਸੁੰਡੀ ਦੀ ਸਮੱਸਿਆ ਖਤਮ ਹੋ ਜਾਵੇਗੀ। ਕਿਸਾਨਾਂ ਵੱਲੋਂ ਕਾਂਗਰਸੀ ਲੀਡਰਾਂ ਨੂੰ ਪਿੰਡਾਂ ਵਿਚ ਨਾ ਵੜਨ ਦੇਣ ਦੇ ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮੈਂ ਕਿਸਾਨ ਲੀਡਰ ਉਗਰਾਹਾਂ ਸਾਹਿਬ ਨੂੰ ਮੈਂ ਬੇਨਤੀ ਕਰਾਂਗਾ ਸਰਕਾਰ ਕਿਸਾਨਾਂ ਨੂੰ ਵੱਧ ਤੋਂ ਵੱਧ ਮੁਆਵਾਜਾ ਦੇ ਰਹੇ ਹਾਂ।