‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿੱਚ ਆਮ ਚੋਣਾਂ ਅਤੇ ਨਗਰ ਨਿਗਮ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਕੁੱਝ ਵਾਰਡਾਂ ਵਿੱਚ ਜ਼ਿਮਨੀ ਚੋਣਾਂ ਹੋਣ ਦੇ ਮੱਦੇਨਜ਼ਰ 14 ਫਰਵਰੀ ਨੂੰ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਇੱਕ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ 14 ਫਰਵਰੀ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ
