‘ਦ ਖ਼ਾਲਸ ਬਿਊਰੋ :- ਪੰਜਾਬ ਅੰਦਰ ਜ਼ਹਿਰੀਲੀ ਸ਼ਰਾਬ ਦਾ ਕਹਿਰ ਲਗਾਤਾਰ ਜਾਰੀ ਹੈ, ਹੁਣ ਤੱਕ ਕੁੱਲ 42 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਲਈ ਹੁਣ 2-2 ਲੱਖ ਰੁਪਏ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਐਕਸ਼ਨ ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ।
ਜਿਹੜੇ ਪਰਿਵਾਰਾਂ ਦੇ ਮੈਂਬਰਾਂ ਦੀਆਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਹੋਈਆਂ ਹਨ, ਉਹ ਸਾਰੇ ਪੀੜਤ ਪਰਿਵਾਰ 1-1 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਤੋਂ ਸਤੁੰਸ਼ਟ ਨਹੀਂ ਸਨ, ਜਿਸ ਤੋਂ ਬਾਅਦ ਸਰਕਾਰ ਨੇ ਮੁਆਵਜ਼ਾ ਰਾਸ਼ੀ ਵਧਾਉਣ ਦਾ ਫੈਸਲਾ ਲਿਆ।
ਖਡੂਰ ਸਾਹਿਬ ਤੋਂ ਸਾਂਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਜਿਹੜੇ ਲੋਕਾਂ ਦੀ ਹਾਲਤ ਗੰਭੀਰ ਹੈ ਜਿਨ੍ਹਾਂ ਦਾ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ ਉਹਨਾਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।