The Khalas Tv Blog Punjab ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮਾਲ ਗੱਡੀਆਂ ਲਈ ਰੇਲ ਲਾਈਨਾਂ ਖਾਲੀ ਕਰਨ ਦੀ ਅਪੀਲ
Punjab

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮਾਲ ਗੱਡੀਆਂ ਲਈ ਰੇਲ ਲਾਈਨਾਂ ਖਾਲੀ ਕਰਨ ਦੀ ਅਪੀਲ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਸੀ ਸੱਕਤਰ ਕੈਪਟਨ ਸੰਦੀਪ ਸੰਧੂ ਨੇ ਰਾਜ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜ ਕੇ ਕਿਹਾ ਹੈ ਕਿ ਉਹ ਸੂਬੇ ਵਿੱਚ ਚੱਲ ਰਹੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਮਾਲ ਗੱਡੀਆਂ ਨੂੰ ਲਾਂਘਾ ਦੇਣ।

ਉਨ੍ਹਾਂ ਪੱਤਰ ਵਿੱਚ ਕਿਹਾ ਹੈ ਕਿ ਸਾਉਣੀ ਦੀਆਂ ਫਸਲਾਂ ਦੀ ਕਟਾਈ, ਸਾਂਭ ਸੰਭਾਲ, ਹਾੜੀ ਦੀਆਂ ਫਸਲਾਂ ਦੀ ਬਿਜਾਈ, ਡੀਏਪੀ ਅਤੇ ਯੂਰੀਆ ਖਾਦ ਦੀ ਸਪਲਾਈ, ਬਾਰਦਾਨੇ ਦੀ ਥੁੜ, ਡੀਜ਼ਲ-ਪੈਟਰੋਲ ਨੂੰ ਬਾਹਰੋਂ ਮੰਗਵਾਉਣ, ਤਾਪਘਰਾਂ ਲਈ ਕੋਲਾ ਅਤੇ ਬਾਹਰਲੇ ਰਾਜਾਂ ’ਚੋਂ ਆਉਂਦੇ ਅਨੇਕਾਂ ਤਰ੍ਹਾਂ ਦੇ ਖਾਣ-ਪੀਣ ਵਾਲੇ ਸਾਮਾਨ ਦੀ ਸਪਲਾਈ ਲਈ ਰੇਲ ਰੋਕੋ ਅੰਦੋਲਨ ਦੌਰਾਨ ਮਾਲ ਗੱਡੀਆਂ ਦੀ ਆਵਾਜਾਈ ਬਹਾਲ ਕਰਾਉਣੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਸਾਰੀਆਂ ਜਥੇਬੰਦੀਆਂ ਨੂੰ ਇਹ ਪੱਤਰ ਭੇਜ ਕੇ ਇਸ ਮਸਲੇ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਹੈ। ‌ਕਿਸਾਨ ਆਗੂ ‌ਬੋਘ ਸਿੰਘ ਨੇ ਕਿਹਾ ਕਿ ਇਸ ਮਸਲੇ ਉੱਪਰ 15 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਰੱਖੀ ਗਈ ਮੀਟਿੰਗ ਵਿੱਚ ਹੀ ਸਾਰੀਆਂ ਧਿਰਾਂ ਸੋਚ ਕੇ ਕੋਈ ਵਿਚਾਰ ਕਰਨਗੀਆਂ।

Exit mobile version