‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ ਆਪਣੇ ਫੇਸਬੁੱਕ ਪੇਜ ਤੋਂ ਲਾਈਵ ਹੋ ਕੇ ਪੰਜਾਬ ਵਾਸੀਆਂ ਨੂੰ ਸੁਨੇਹਾ ਦਿੱਤਾ। ਕੈਪਟਨ ਨੇ ਐਲਾਨ ਕੀਤਾ ਕਿ ਜਿਨ੍ਹਾਂ ਬੰਦਿਆਂ ਨੇ ਕਾਲਾਪਾਣੀ ਦੀਆਂ ਜੇਲ੍ਹਾਂ ਕੱਟ ਕੇ ਆਪਣੀਆਂ ਜਾਨਾਂ ਦਿੱਤੀਆਂ, ਉਨ੍ਹਾਂ ਦੀ ਯਾਦ ਵਿੱਚ ਇੱਕ ਮੈਮੋਰੀਅਲ ਬਣਾਇਆ ਜਾਵੇਗਾ, ਜਿੱਥੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸਾਰਿਆਂ ਦੇ ਨਾਂ ਦਰਜ ਕੀਤੇ ਜਾਣਗੇ। ਆਜ਼ਾਦੀ ਤੋਂ ਬਾਅਦ ਵੀ ਇੱਧਰ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਸਾਡੇ ਬਹੁਤ ਸਾਰੇ ਲੋਕ ਸ਼ਹੀਦ ਹੋਏ ਹਨ। 100 ਸਾਲਾਂ ਤੱਕ ਸਾਡਾ ਦੇਸ਼ ਹੋਰ ਵੀ ਤਾਕਤਵਰ ਬਣੇਗਾ। ਕੈਪਟਨ ਨੇ ਕੋਰੋਨਾ ਮਹਾਂਮਾਰੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਦਾ ਧੰਨਵਾਦ ਕੀਤਾ।