‘ਦ ਖ਼ਾਲਸ ਬਿਊਰੋ (ਜਗਜੀਵਨਮੀਤ):-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਖਟਕੜ ਕਲਾਂ, ਸ਼ਹੀਦ ਭਗਤ ਸਿੰਘ ਨਗਰ ਵਿਖੇ 23 ਮਾਰਚ ਨੂੰ ਕੋਈ ਵੱਡਾ ਇਕੱਠ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫੈਸਲਾ ਕੋਵਿਡ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਮੌਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਤਿੰਨਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਉਨਾਂ ਦੱਸਿਆ ਕਿ ਇਸ ਦੌਰਾਨ ਕੋਈ ਸਟੇਜ ਨਹੀਂ ਲੱਗੇਗੀ ਅਤੇ ਨਾ ਹੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿਆਂ ਵਿੱਚ ਇਕੱਠ ਕਰਨ ’ਤੇ ਲਗਾਈ ਗਈ ਪਾਬੰਦੀ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ।