The Khalas Tv Blog Punjab ਮਾਨ ਸਰਕਾਰ ਨੇ ਵਿਧਾਇਕਾਂ ਦੀਆਂ ਗੱਡੀਆਂ ਦੇ ਤੇਲ ਦੇ ਖਰਚੇ ਦਾ ਮੰਗਿਆ ਹਿਸਾਬ
Punjab

ਮਾਨ ਸਰਕਾਰ ਨੇ ਵਿਧਾਇਕਾਂ ਦੀਆਂ ਗੱਡੀਆਂ ਦੇ ਤੇਲ ਦੇ ਖਰਚੇ ਦਾ ਮੰਗਿਆ ਹਿਸਾਬ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ  ਨਵੇਂ ਹੁਕਮ ਮੁਤਾਬਕ ਹੁਣ ਮੰਤਰੀਆਂ ਤੇ ਵਿਧਾਇਕਾਂ ਨੂੰ ਉਨ੍ਹਾਂ ਦੀ ਸੁਰੱਖਿਆ ਵਿਚ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਗੱਡੀਆਂ ਦੇ ਤੇਲ ਦੇ ਖਰਚੇ ਦਾ ਹਿਸਾਬ ਦੇਣਾ ਹੋਵੇਗਾ। ਇਸ ਲਈ ਮੁੱਖ ਮੰਤਰੀ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿਚ ਲਿਖਿਆ ਗਿਆ ਹੈ ਕਿ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਦਿੱਤੀ ਜਾਣ ਵਾਲੀ ਨਿੱਜੀ ਸੁਰੱਖਿਆ ਵਾਹਨਾਂ ਦਾ ਵੇਰਵਾ 2 ਦਿਨਾਂ ਦੇ ਅੰਦਰ-ਅੰਦਰ ਸੂਬਾ ਸਰਕਾਰ ਨੂੰ ਦੇਣਾ ਪਵੇਗਾ।

ਇਸ ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਤੇਲ ਦੇ ਖਰਚੇ ਦੇ ਹਿਸਾਬ ਦੇ ਨਾਲ-ਨਾਲ ਉਨ੍ਹਾਂ ਨੂੰ ਮੁਰੰਮਤ ਕਾਰਜਾਂ ‘ਤੇ ਕਿੰਨਾ ਖਰਚਾ ਹੁੰਦਾ ਹੈ, ਇਸ ਦਾ ਹਿਸਾਬ ਵੀ ਦੇਣਾ ਪਵੇਗਾ। ਹੁਣ ਮੰਤਰੀ ਤੇ ਵਿਧਾਇਕ ਆਪਣੀ ਮਨਮਰਜ਼ੀ ਨਾਲ ਕਿਤੇ ਵੀ ਨਹੀਂ ਜਾ ਸਕਣਗੇ ਕਿਉਂਕਿ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਵਾਧੂ ਤੇਲ ਦੇ ਖਰਚੇ ਦਾ ਹਿਸਾਬ ਉਨ੍ਹਾਂ ਨੂੰ ਦੇਣਾ ਪਵੇਗਾ।

Exit mobile version