Others

ਆਟੋ ਚਾਲਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਰਾਹਤ ਭਰਿਆ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਟ੍ਰਾਂਸਪੋਰਟ ਵਿਭਾਗ ਨੇ ਆਟੋ ਚਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸਦਾ ਐਲਾਨ ਕਰਦਿਆਂ ਸੂਬੇ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਹੈ ਕਿ ਤਿੰਨ ਪਹੀਆ ਵਾਹਨ ਚਾਲਕ ਹੁਣ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਤਿੰਨ ਪਹੀਆ ਆਟੋ ਰਿਕਸ਼ਾ ਹੀ ਵਰਤਣਗੇ। ਜ਼ਿਕਰਯੋਗ ਹੈ ਕਿ ਪਹਿਲਾਂ ਚਾਰ-ਪਹੀਆ ਵਾਹਨਾਂ `ਤੇ ਹੀ ਇਨ੍ਹਾਂ ਦਾ ਟੈਸਟ ਹੁੰਦਾ ਸੀ।

ਉਹਨਾਂ ਸਾਰੀਆਂ ਇਨਫੋਰਸਮੈਂਟ ਅਥਾਰਟੀਆਂ ਨੂੰ ਕਿਸੇ ਥ੍ਰੀ-ਵ੍ਹੀਲਰ ਚਾਲਕ ਕੋਲ ਐੱਲ.ਐਮ.ਵੀ. (ਲਾਈਟ ਮੋਟਰ ਵਹੀਕਲ) ਡਰਾਈਵਿੰਗ ਲਾਇਸੈਂਸ ਹੋਣ ਤੇ ਤੰਗ-ਪ੍ਰੇਸ਼ਾਨ ਨਾ ਕਰਨ ਦੀ ਹਦਾਇਤ ਕੀਤੀ ਹੈ।ਮੋਟਰ ਵਹੀਕਲ ਐਕਟ 1988 ਦੀਆਂ ਧਾਰਾਵਾਂ ਤਹਿਤ ਆਟੋ ਰਿਕਸ਼ਾ ਨੂੰ ਲਾਈਟ ਮੋਟਰ ਵਹੀਕਲਾਂ ਦੀ ਸੂਚੀ ਵਿੱਚ ਕੀਤਾ ਗਿਆ ਹੈ ਕਿਉਂਕਿ ਵਾਹਨ ਦਾ ਕੁੱਲ ਵਜ਼ਨ 7500 ਕਿੱਲੋ ਤੋਂ ਵੱਧ ਨਹੀਂ ਬਣਦਾ। ਇਨ੍ਹਾਂ ਨਿਰਦੇਸ਼ਾਂ ਨਾਲ 1 ਲੱਖ ਤੋਂ ਵੱਧ ਆਟੋ ਰਿਕਸ਼ਾ ਚਾਲਕਾਂ ਨੂੰ ਲਾਭ ਹੋਵੇਗਾ।