‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਨੇ ਤਿਉਹਾਰਾਂ ਦੇ ਮੱਦੇਨਜ਼ਰ ਕੋਰੋਨਾ ਪਾਬੰਦੀਆਂ ਨੂੰ 30 ਸਤੰਬਰ ਤੱਕ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।ਸਰਕਾਰ ਵੱਲੋਂ ਜਾਰੀ ਟਵੀਟ ਵਿੱਚ ਕਿਹਾ ਗਿਆ ਹੈ ਕਿ ਸਿਆਸੀ ਤੇ ਹੋਰ ਪ੍ਰੋਗਰਾਮਾਂ ਲਈ ਵੱਧ ਤੋਂ ਵੱਧ 300 ਲੋਕਾਂ ਦਾ ਇਕੱਠ ਤੇ ਕੋਰੋਨਾ ਦੇ ਟੀਕੇ ਦੀ ਇਕ ਖੁਰਾਕ ਯਕੀਨੀ ਬਣਾਉਣ ਸੰਬੰਧਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਮੁਖੀ ਨੂੰ ਸੂਬੇ ਵਿੱਚ ਸਖਤੀ ਨਾਲ ਮਾਸਕ ਤੇ ਇਕੱਠ ਵਿੱਚ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੀ ਹਦਾਇਤ ਵੀ ਕੀਤੀ ਗਈ ਹੈ। ਇਸੇ ਤਰ੍ਹਾਂ ਵਿਆਹ-ਸ਼ਾਦੀਆਂ ਤੇ ਰੈਸਟੋਰੈਂਟਾਂ ਦੇ ਚੈੱਕ ਲਈ ਇਕ ਫਲਾਇੰਗ ਸਕੁਆਇਡ ਬਣਾਉਣ ਦੇ ਵੀ ਨਿਰਦੇਸ਼ ਜਾਰੀ ਕੀਤੇ ਗਏ।
ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਇਸ ਮਹੀਨੇ ਪੰਜਾਬ ਆਂਗਣਵਾੜੀ ਸਕੂਲ ਖੋਲ੍ਹਣ ਵਾਲਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ।ਇਸ ਲਈ ਸਮਾਜਿਕ ਸੁਰੱਖਿਆ ਵਿਭਾਗ ਨੂੰ ਇਸ ਮਹੀਨੇ ਇਹ ਅਹਿਦ ਲੈਂਦਿਆਂ ਸਾਰੀਆਂ ਸਾਵਧਾਨੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।