The Khalas Tv Blog Punjab ਮੂਸੇਵਾਲਾ ਦੇ ਪਿਤਾ ਦੀ ਚਿੱਠੀ ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ
Punjab

ਮੂਸੇਵਾਲਾ ਦੇ ਪਿਤਾ ਦੀ ਚਿੱਠੀ ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ

‘ਦ ਖ਼ਾਲਸ ਬਿਊਰੋ : ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤ ਲ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਗਾਇਕ ਮੂਸਾਵਾਲਾ ਦੇ ਕ ਤਲ ਦੇ ਦੋ ਸ਼ੀਆਂ ਨੂੰ ਕਿਸੇ ਹਾਲਾਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਨੇ ਬੀਤੇ ਦਿਨ ਡੀਜੀਪੀ ਪੰਜਾਬ ਦੇ ਕਤ ਲ ਮਾਮਲੇ ਵਿੱਚ ਦਿੱਤੇ ਬਿਆਨ ‘ਤੇ ਵੀ ਸਪੱਸ਼ਟੀਕਰਨ ਮੰਗਿਆ ਹੈ। ਮੁੱਖ ਮੰਤਰੀ ਮਾਨ ਨੇ ਨਾਲ ਹੀ ਪੰਜਾਬ ਸਰਕਾਰ ਦੀ ਹੋ ਰਹੀ ਕਿਰਕਿਰੀ ਨੂੰ ਵੇਖਦੇ ਹੋਏ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਦੇ ਫੈਸਲੇ ‘ਤੇ ਵੀ ਜਾਂਚ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ


ਮੁੱਖ ਮੰਤਰੀ ਮਾਨ ਨੇ ਇਹ ਵੀ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਕਤ ਲ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਅਪੀਲ ਕੀਤੀ ਜਾਵੇਗੀ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਇਨਸਾਫ ਦੀ ਮੰਗ ਕੀਤੀ ਹੈ। “ਤੁਹਾਡੀ ਸਰਕਾਰ ਦੀਆਂ ਨਾਕਾਮੀਆਂ ਕਾਰਕੇ ਮੇਰਾ ਪੁੱਤਰ ਸ਼ੁੱਭਦੀਪ ਸਿੰਘ ਸਾਡੇ ਤੋਂ ਹਮੇਸ਼ਾਂ ਲਈ ਚੱਲਾ ਗਿਆ। ਸ਼ੁੱਭਦੀਪ ਦੀ ਮਾਂ ਮੈਨੂੰ ਪੁੱਛਦੀ ਹੈ ਕਿ ਮੇਰਾ ਪੁੱਤ ਕਿੱਥੇ ਹੈ ਤੇ ਕਦੋਂ ਘਰ ਵਾਪਸ ਆਵੇਗਾ? ਮੈਂ ਉਸ ਨੂੰ ਕੀ ਜਵਾਬ ਦੇਵਾਂ?ਮੈਂ ਆਸ ਕਰਦਾ ਹਾਂ ਕਿ ਮੈਨੂੰ ਇਨਸਾਫ ਮਿਲੇਗਾ। ਮੇਰੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮੇਰੀ ਬੇਨਤੀ ਕਿ- ਇਸ ਕੇਸ ਦੀ ਇਨਕੁਆਰੀ ਮਾਨਯੋਗ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ।ਪੰਜਾਬ ਸਰਕਾਰ ਇਸ ਇਨਕੁਆਰੀ ਵਿੱਚ CBI ਅਤੇ ਐਨਆਈਏ ਦੇ ਸਹਿਯੋਗ ਨੂੰ ਯਕੀਨੀ ਬਣਾਵੇ।
ਉਨ੍ਹਾਂ ਦੇ ਕਿਹਾ ਕਿ ਉਨ੍ਹਾਂ ਅਫਸਰਾਂ ਦੀ ਜਵਾਬਦੇਹੀ ਤਹਿ ਕੀਤੀ ਜਾਵੇ ਜਿਹਨਾਂ ਨੇ ਮੇਰੇ ਪੁੱਤਰ ਦੀ ਸੁਰੱਖਿਆ ਸਮੀਖਿਆ ਕੀਤੀ ਤੇ ਸਕਿਊਰਟੀ ਵਾਪਸ ਲੈਣ ਦੇ ਆਡਰਾਂ ਨੂੰ ਜਨਤਕ ਕੀਤਾ।
ਬਲਕੌਰ ਸਿੰਘ ਨੇ ਲਿਖਿਆ ਕਿ ਮੇਰੇ ਪੁੱਤਰ ਨੇ ਆਪਣੀ ਮਿਹਨਤ ਨਾਲ ਪੰਜਾਬ ਦਾ ਨਾਮ ਪੂਰੀ ਦੁਨੀਆ ‘ਚ ਰੋਸ਼ਨ ਕੀਤਾ ਹੈ।ਪਰ DGP ਪੰਜਾਬ ਵੱਲੋਂ ਮੇਰੇ ਪੁੱਤਰ ਦੀ ਮੌ ਤ ਨੂੰ ਗੈਂ ਗਵਾਰ ਨਾਲ ਜੋੜ ਕੇ ਪੇਸ਼ ਕੀਤਾ।ਇਸ ਲਈ ਮੇਰੀ ਬੇਨਤੀ ਹੈ ਕਿ ਡੀਜੀਪੀ ਪੰਜਾਬ ਜਨਤਕ ਤੌਰ ‘ਤੇ ਮਾਫੀ ਮੰਗਣ…।

Exit mobile version