The Khalas Tv Blog Punjab ਪੰਜਾਬ ਸਰਕਾਰ ਵੱਲੋਂ ਕੋਰੋਨਾਵਾਇਰਸ ਦੀਆਂ ਨਵੀਆਂ ਗਾਈਡਲਾਈਨਾਂ ਜਾਰੀ, ਕਰਫਿਊ ਤੇ ਲੌਕਡਾਊਨ ਲਾਗੂ!
Punjab

ਪੰਜਾਬ ਸਰਕਾਰ ਵੱਲੋਂ ਕੋਰੋਨਾਵਾਇਰਸ ਦੀਆਂ ਨਵੀਆਂ ਗਾਈਡਲਾਈਨਾਂ ਜਾਰੀ, ਕਰਫਿਊ ਤੇ ਲੌਕਡਾਊਨ ਲਾਗੂ!

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾਵਾਇਰਸ ਦੀ ਰਫਤਾਰ ਤੇਜੀ ਨਾਲ ਵਧਣੀ ਸ਼ੁਰੂ ਹੋ ਗਈ ਹੈ, ਜਿਸ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿੱਚ ਰਾਤ ਦੇ ਕਰਫਿਊ ਦਾ ਸਮਾਂ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਹੈ।

 

ਇਸ ਦੇ ਨਾਲ ਹੀ ਆਮ ਦੁਕਾਨਾਂ ਰਾਤ ਨੂੰ 8 ਵਜੇ, ਹੋਟਲ ਅਤੇ ਰੈਸਟੋਰੈਂਟ 8.30 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾਂ ਸ਼ਰਾਬ ਦੇ ਠੇਕਿਆਂ  ਦਾ ਸਮਾਂ 9 ਵਜੇ ਤੱਕ ਤੈਅ ਕੀਤਾ ਗਿਆ ਹੈ।

 

ਜਿਲ੍ਹਾ ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਿੱਚ ਕੋਰੋਨਾਵਾਇਰਸ ਸਭ ਤੋਂ ਜਿਆਦਾ ਮਾਮਲੇ ਹਨ, ਜਿਸ ਕਰਕੇ ਇਨ੍ਹਾਂ ਤਿੰਨ ਜਿਲ੍ਹਿਆਂ ‘ਚ ਸ਼ਨੀਵਾਰ ਅਤੇ ਐਤਵਾਰ ਨੂੰ ਲਾਜ਼ਮੀ ਗਤੀਵਿਧੀਆਂ ਤੋਂ ਇਲਾਵਾ ਬੇਲੋੜੀ ਆਵਾਜਾਈ ਅਤੇ ਸਮਾਜਿਕ ਇਕੱਠਾਂ ‘ਤੇ ਰੋਕ ਲਗਾ ਦਿੱਤੀ ਗਈ ਹੈ, ਜਦਕਿ ਪੂਰੇ ਪੰਜਾਬ ਵਿੱਚ ਐਤਵਾਰ ਨੂੰ ਸਾਰੇ ਸ਼ੌਪਿੰਗ ਮਾਲ ਬੰਦ ਰਹਿਣਗੇ।

Exit mobile version