The Khalas Tv Blog Punjab ਵਧ ਸਕਦੀਆਂ ਨੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ
Punjab

ਵਧ ਸਕਦੀਆਂ ਨੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਸਰਕਾਰ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜਮਾਨਤ ਰੱਦ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਰਜ ਕਰਵਾਈ ਹੈ। ਜਾਣਕਾਰੀ ਅਨੁਸਾਰ ਸੈਣੀ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਐੱਫਆਈਆਰ ਨੰਬਰ-13 ਵਿੱਚ ਜ਼ਮਾਨਤ ਦਿੱਤੀ ਗਈ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਸੈਣੀ ਨੂੰ ਇੱਕ ਹਫਤੇ ਦੇ ਅੰਦਰ ਜਾਂਚ ਵਿੱਚ ਸ਼ਾਮਿਲ ਹੋਣਾ ਸੀ। ਪਰ ਉਹ ਪੇਸ਼ ਨਹੀਂ ਹੋਏ ਹਨ। ਵਿਜੀਲੈਂਸ ਨੇ ਕਈ ਹਵਾਲੇ ਦੇ ਕੇ ਸੁਮੇਧ ਸੈਣੀ ਦੀ ਜਮਾਨਤ ਅਰਜੀ ਰੱਦ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 6 ਸਤੰਬਰ ਨੂੰ ਹੋਵੇਗੀ।

Exit mobile version