ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ (Punjab Govt Employees) ਨੂੰ ਦਿਵਾਲੀ (Diwali) ਦਾ ਵੱਡਾ ਤੋਹਫ਼ਾ ਦਿੱਤਾ ਹੈ। ਮੁਲਾਜ਼ਮਾਂ ਦੇ DA ਵਿੱਚ 4 ਫੀਸਦੀ ਦਾ ਵਾਧਾ ਕੀਤਾ ਗਿਆ ਹੈ ਜਿਸ ਨਾਲ 6 ਲੱਖ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਸੀਐੱਮ ਮਾਨ ਨੇ ਲਿਖਿਆ ਦਿਵਾਲੀ ਦੇ ਮੌਕੇ ’ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ। ਪਹਿਲੀ ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਤੁਹਾਨੂੰ ਸਭ ਨੂੰ ਦਿਵਾਲੀ ਮੁਬਾਰਕ।
ਦੀਵਾਲੀ ਦੇ ਮੌਕੇ ‘ਤੇ ਮੁਲਾਜ਼ਮਾਂ ਨੂੰ ਮੇਰੇ ਵੱਲੋਂ ਇੱਕ ਛੋਟਾ ਜਿਹਾ ਤੋਹਫ਼ਾ।
01 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ…
— Bhagwant Mann (@BhagwantMann) October 30, 2024
ਇਸ ਤੋ ਪਹਿਲਾਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕਦੇ ਹੋਏ ਇਲਜ਼ਾਮ ਲਗਾਇਆ ਸੀ ਕਿ ਸਿਰਫ਼ ਵੱਡੇ ਅਧਿਕਾਰੀਆਂ ਦਾ ਹੀ ਸਰਕਾਰ ਨੇ ਡੀਏ ਵਧਾਇਆ ਹੈ ਬਾਕੀ ਦਰਜਾ ਚਾਰ ਮੁਲਾਜ਼ਮਾਂ ਨੂੰ ਦਿਵਾਲੀ ਦਾ ਬੋਨਸ ਛੱਡੋਂ DA ਤੱਕ ਨਹੀਂ ਦਿੱਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਜੀ, ਇਹ ਹੈਰਾਨੀਜਨਕ ਹੈ ਕਿ ਤੁਸੀਂ ਹਜ਼ਾਰਾਂ ਸਰਕਾਰੀ ਕਰਮਚਾਰੀਆਂ ਦੀਆਂ 4 ਡੀ.ਏ. ਕਿਸ਼ਤਾਂ ਰੋਕੀਆਂ ਹੋਈਆਂ ਹਨ, ਪਰ ਸੀਨੀਅਰ ਅਧਿਕਾਰੀਆਂ ਲਈ ਇਹ DA ਕਿਸ਼ਤ ਜਾਰੀ ਕਰ ਦਿੱਤੀ ਹੈ। ਜਦਕਿ ਦਰਜਾ ਚਾਰ ਮੁਲਾਜ਼ਮਾਂ ਨੂੰ DA ਮਿਲਣਾ ਚਾਹੀਦਾ ਸੀ।
ਜ਼ਿਕਰਯੋਗ ਹੈ ਕਿ ਪਹਿਲਾਂ ਦਿਵਾਲੀ ਮੌਕੇ DA ਤੇ ਮੁਲਾਜ਼ਮਾਂ ਨੂੰ Bonus… pic.twitter.com/1LAW1PRWI8
— Bikram Singh Majithia (@bsmajithia) October 30, 2024