The Khalas Tv Blog India BSF ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਪਹੁੰਚੀ ਸੁਪਰੀਮ ਕੋਰਟ
India Punjab

BSF ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਪਹੁੰਚੀ ਸੁਪਰੀਮ ਕੋਰਟ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਫੈਸਲੇ ਖ਼ਿਲਾਫ਼ ਸਰਬਉੱਚ ਅਦਾਲਤ ਦਾ ਰੁਖ ਕੀਤਾ ਹੈ। ਪੰਜਾਬ ਸਰਕਾਰ ਨੇ ਅਦਾਲਤ ਵਿੱਚ ਤਰਕ ਦਿੱਤਾ ਹੈ ਕਿ ਭੂਗੋਲਿਕ ਤੌਰ ’ਤੇ ਪੰਜਾਬ ਇੱਕ ਛੋਟਾ ਸੂਬਾ ਹੈ ਪਰ ਇਸ ਦਾ ਇਤਿਹਾਸ ਬਹੁਤ ਮਹੱਤਵਪੂਰਨ ਹੈ ਤੇ ਪੰਜਾਬ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣਾ ਦਾ ਫੈਸਲਾ ਜਾਇਜ਼ ਨਹੀਂ ਹੈ। ਪੰਜਾਬ ਸਰਕਾਰ ਨੇ ਆਪਣੀ ਅਰਜ਼ੀ ਵਿੱਚ ਕਿਹਾ ਹੈ ਕਿ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਇਲਾਕਾਈ ਅਧਿਕਾਰ ਖੇਤਰ ਵਿੱਚ ਵਾਧਾ ਸੂਬਿਆਂ ਦੇ ਸੰਵਿਧਾਨਕ ਅਧਿਕਾਰ ਖੇਤਰ ’ਤੇ ਕਬਜ਼ਾ ਕਰਨ ਦੇ ਨਿਆਈਂ ਹੈ। ਸਰਕਾਰ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਨ੍ਹਾਂ ਹੁਕਮਾਂ ਕਾਰਨ ਪੰਜਾਬ ਦੇ ਲੋਕਾਂ ਵਿੱਚ ਬੇਚੈਨੀ ਵਧੇਗੀ ਤੇ ਸਰਹੱਦ ਨੇੜਲੇ ਕਿਸਾਨਾਂ ਨੂੰ ਖੇਤੀ ਵਿੱਚ ਦਿੱਕਤਾਂ ਪੇਸ਼ ਆਉਣਗੀਆਂ।

ਇਸ ਕਦਮ ਦਾ ਸਵਾਗਤ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਵਧਾਈ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੰਘੀ ਢਾਂਚੇ ਅਤੇ ਸੂਬਿਆਂ ਦੀ ਖੁਦਮੁਖਤਿਆਰੀ ਨੂੰ ਕਾਇਮ ਰੱਖਣ ਲਈ ਸੰਵਿਧਾਨ ਵਿੱਚ ਦਰਜ ਸਿਧਾਂਤਾਂ ਨੂੰ ਕਾਇਮ ਰੱਖਣ ਦੀ ਲੜਾਈ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ, ਨਵਜੋਤ ਸਿੰਘ ਸਿੱਧੂ ਨੇ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਕੇਂਦਰ ਦੇ ਕਦਮ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਸੀ ਕਿ ਸਰਕਾਰ ਇੱਕ ਰਾਜ ਦੇ ਅੰਦਰ ਰਾਜ ਬਣਾ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਹੀ ਹੈ।

Exit mobile version