‘ਦ ਖ਼ਾਲਸ ਬਿਊਰੋ :- ਸੂਬਾ ਸਰਕਾਰ ਨੇ 26 ਜੁਲਾਈ ਨੂੰ ਪੰਜਾਬ ‘ਚ 20,000 ਰੁਪਏ ਪ੍ਰਤੀ ਯੂਨਿਟ ਦੀ ਲਾਗਤ ਨਾਲ ਸੂਬੇ ਦੇ ਨਿੱਜੀ ਹਸਪਤਾਲਾਂ ਨੂੰ ਪਲਾਜ਼ਮਾਂ ਦੇਣ ਦਾ ਫ਼ੈਸਲਾ ਕੀਤਾ ਹੈ।
ਸਰਕਾਰੀਆਂ ਅਧਿਕਾਰੀਆਂ ਦੀ ਜਾਣਕਾਰੀ ਮੁਤਾਬਿਕ ‘ਮਿਸ਼ਨ ਫਤਿਹ’ ਦੇ ਤਹਿਤ ਪੰਜਾਬ ‘ਚ ਕੋਵਿਡ-19 ਨਾਲ ਟਾਕਰਾ ਕਰਨ ਲਈ ਜਾਰੀ ਕੀਤੇ ਗਏ ਅਭਿਆਣ ਕੈਪਟਨ ਸਰਕਾਰ ਵੱਲੋਂ ਇਹ ਫੈਸਲਾ ਲਿਆ ਹੈ।
ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਇੱਕ ਬੁਲਾਰੇ ਨੇ ਕਿਹਾ ਕਿ ਸਰਕਾਰ ਨੇ ਪਲਾਜ਼ਮਾ ਬੈਂਕ ਦੀ ਸਥਾਪਨਾ ਕਰਨ ਤੋਂ ਬਾਅਦ ਹੀ ਕੋਵਿਡ -19 ਦੇ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਨਿੱਜੀ ਹਸਪਤਾਲ ਪਲਾਜ਼ਮਾ ਦੀ ਮੰਗ ਕਰ ਰਹੇ ਸਨ। ਇਸ ਲਈ ਰਾਜ ਸਰਕਾਰ ਨੇ 20,000 ਰੁਪਏ ਪ੍ਰਤੀ ਯੂਨਿਟ ਦੀ ਲਾਗਤ ਨਾਲ ਇਨ੍ਹਾਂ ਨਿੱਜੀ ਹਸਪਤਾਲਾਂ ਨੂੰ ਪਲਾਜ਼ਮਾ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।
ਬੁਲਾਰੇ ਨੇ ਦੱਸਿਆ ਕਿ ਪਲਾਜ਼ਮਾ ਰਾਜ ਦੇ ਸਰਕਾਰੀ ਹਸਪਤਾਲਾਂ ‘ਚ ਇਲਾਜ ਅਧੀਨ ਮਰੀਜ਼ਾਂ ਨੂੰ ਮੁਫਤ ਵਿੱਚ ਮੁਹੱਈਆ ਕਰਵਾਇਆ ਜਾਵੇਗਾ। 21 ਜੁਲਾਈ ਨੂੰ ਪੰਜਾਬ ਦੇ ਪਹਿਲੇ ਪਲਾਜ਼ਮਾ ਬੈਂਕ ਦਾ ਉਦਘਾਟਨ ਓ.ਪੀ.ਸੋਨੀ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਮੰਤਰੀ ਦੁਆਰਾ ਕੀਤਾ ਗਿਆ ਹੈ।