Punjab Religion

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ਨਾਲ ਜਾਣੀ ਜਾਵੇਗੀ ਰਾਜਪੁਰਾ-ਆਕੜ ਲਿੰਕ ਸੜਕ

ਚੰਡੀਗੜ੍ਹ (10 ਮਾਰਚ 2026): ਪੰਜਾਬ ਸਰਕਾਰ ਨੇ ਗੁਰੂ ਸਾਹਿਬਾਨ ਪ੍ਰਤੀ ਸਤਿਕਾਰ ਭੇਟ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਇੱਕ ਅਹਿਮ ਲਿੰਕ ਸੜਕ ਦਾ ਨਾਮ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਧਾਨ ਸਭਾ ਵਿੱਚ ਵਿਧਾਇਕ ਗੁਰਲਾਲ ਸਿੰਘ ਘਨੌਰ ਵੱਲੋਂ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਜਾਣਕਾਰੀ ਦਿੱਤੀ।

ਮੰਤਰੀ ਖੁੱਡੀਆਂ ਨੇ ਦੱਸਿਆ ਕਿ ਇਹ 13.15 ਕਿਲੋਮੀਟਰ ਲੰਬੀ ਸੜਕ ਰਾਜਪੁਰਾ ਨੂੰ ਸੇਹਰਾ ਨਾਲ ਜੋੜਦੀ ਹੈ ਅਤੇ ਅੱਗੇ ਆਕੜ ਪਿੰਡ ਤੱਕ ਜਾਂਦੀ ਹੈ, ਜਿੱਥੇ ਇਤਿਹਾਸਕ ਗੁਰਦੁਆਰਾ ਨਿੰਮ ਸਾਹਿਬ ਸੁਸ਼ੋਭਿਤ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਗੁਰੂ ਸਾਹਿਬ ਦੀ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ ਹੈ। ਸਬੰਧਤ ਗ੍ਰਾਮ ਪੰਚਾਇਤਾਂ ਤੋਂ ਮਤੇ ਪ੍ਰਾਪਤ ਹੋਣ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਦੀ ਸਿਫ਼ਾਰਸ਼ ਤੋਂ ਬਾਅਦ ਇਸ ਦਾ ਅੰਤਿਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਮਾਨਵਤਾ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗੀ।