‘ਦ ਖ਼ਾਲਸ ਬਿਊਰੋ :- ਪੰਜਾਬ-ਹਰਿਆਣਾ ਵਿੱਚ ਵੱਧ ਰਹੇ ਕੋਰੋਨਾਵਾਇਰਸ ਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਹਰਿਆਣਾ ਨਾਲ ਲਗਦੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। ਸੂਬੇ ਦੀ ਪੁਲੀਸ ਨੇ ਪੰਜਾਬ ਤੇ ਹਰਿਆਣਾ ਨੂੰ ਜੋੜਨ ਵਾਲੀਆਂ ਸੜਕਾਂ ’ਤੇ ਨਾਕੇ ਲਾਏ ਹਨ। ਵਾਹਨਾਂ ਨੂੰ ਇੱਕ ਤੋਂ ਦੂਜੇ ਸੂਬੇ ਵਿੱਚ ਦਾਖ਼ਲ ਹੋਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਬਿਨ੍ਹਾਂ ਪਾਸ ਤੋਂ ਕਿਸੇ ਵੀ ਵਾਹਨ ਨੂੰ ਨਾਕੇ ਤੋਂ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।