The Khalas Tv Blog India SYL ’ਤੇ ਪੰਜਾਬ-ਹਰਿਆਣਾ ਦੀ ਮੀਟਿੰਗ ਖ਼ਤਮ, ਹਰਿਆਣਾ ਸਾਡਾ ਭਰਾ ਹੈ, ਦੁਸ਼ਮਣ ਨਹੀਂ- ਮੁੱਖ ਮੰਤਰੀ ਭਗਵੰਤ ਮਾਨ
India Punjab

SYL ’ਤੇ ਪੰਜਾਬ-ਹਰਿਆਣਾ ਦੀ ਮੀਟਿੰਗ ਖ਼ਤਮ, ਹਰਿਆਣਾ ਸਾਡਾ ਭਰਾ ਹੈ, ਦੁਸ਼ਮਣ ਨਹੀਂ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ : ਐਸ.ਵਾਈ.ਐੱਲ. (ਸਤਲੁਜ-ਯਮੁਨਾ ਲਿੰਕ ਨਹਿਰ) ਮੁੱਦੇ ’ਤੇ ਅੱਜ 27 ਜਨਵਰੀ 2026 ਨੂੰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਚੰਡੀਗੜ੍ਹ ਵਿੱਚ ਇੱਕ ਅਹਿਮ ਬੈਠਕ ਹੋਈ। ਇਹ ਬੈਠਕ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਸੀ, ਜਿਸ ਵਿੱਚ ਦੋਵਾਂ ਸੂਬਿਆਂ ਨੂੰ ਮਿਲ ਕੇ ਇਸ ਪੁਰਾਣੇ ਵਿਵਾਦ ਨੂੰ ਹੱਲ ਕਰਨ ਲਈ ਕਿਹਾ ਗਿਆ ਸੀ। ਬੈਠਕ ਕਰੀਬ ਡੇਢ ਘੰਟੇ ਚੱਲੀ ਅਤੇ ਬਹੁਤ ਵਧੀਆ ਮਾਹੌਲ ਵਿੱਚ ਖਤਮ ਹੋਈ।

ਬੈਠਕ ਤੋਂ ਬਾਅਦ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਵਧੀਆ ਮਾਹੌਲ ਵਿੱਚ ਹੋਈ ਅਤੇ ਉਨ੍ਹਾਂ ਨੇ ਆਪਣਾ ਪੱਖ ਪੂਰੀ ਤਰ੍ਹਾਂ ਰੱਖਿਆ। ਉਨ੍ਹਾਂ ਨੇ ਇਸ ਨੂੰ ਬਹੁਤ ਪੁਰਾਣਾ ਮੁੱਦਾ ਦੱਸਿਆ ਅਤੇ ਕਿਹਾ ਕਿ ਕੇਂਦਰ ਸਰਕਾਰ ਅਤੇ ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ ਇਕੱਠੇ ਬੈਠ ਕੇ ਹੱਲ ਕੱਢਣ ਲਈ ਕਿਹਾ ਸੀ। ਭਗਵੰਤ ਮਾਨ ਨੇ ਕਿ ਹਰਿਆਣਾ ਸਾਡਾ ਦੁਸ਼ਮਣ ਨਹੀਂ, ਸਗੋਂ ਭਰਾ ਹੈ। ਉਨ੍ਹਾਂ ਕਿਹਾ, “ਕਿਸੇ ਦਾ ਵੀ ਹੱਕ ਨਹੀਂ ਮਾਰਨਾ ਚਾਹੀਦਾ, ਨਾ ਪੰਜਾਬ ਦਾ ਹੱਕ ਮਰੇ ਅਤੇ ਨਾ ਹੀ ਹਰਿਆਣਾ ਦਾ।” ਉਨ੍ਹਾਂ ਨੇ ਇਹ ਵੀ ਕਿਹਾ ਕਿ “ਪਾਣੀ ਤੈਅ ਹੋ ਜਾਵੇ, ਨਹਿਰ ਵੀ ਬਣਾ ਲਵਾਂਗੇ” ਅਤੇ ਵਧੀਆ ਮਾਹੌਲ ਵਿੱਚ ਗੱਲਬਾਤ ਨਾਲ ਹੱਲ ਨਿਕਲ ਸਕਦਾ ਹੈ।

ਵਧੀਆ ਮਾਹੌਲ ‘ਚ ਹੋਈ ਮੀਟਿੰਗ – ਹਰਿਆਣਾ CM 

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਬੈਠਕ ਨੂੰ ਵਧੀਆ ਮਾਹੌਲ ਵਾਲੀ ਦੱਸਿਆ ਅਤੇ ਕਿਹਾ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਸੀਂ ਇਕੱਠੇ ਬੈਠੇ ਹਾਂ। ਉਨ੍ਹਾਂ ਨੇ ਕਿਹਾ ਕਿ ਅਧਿਕਾਰਤ ਪੱਧਰ ’ਤੇ ਅੱਗੇ ਗੱਲਬਾਤ ਜਾਰੀ ਰਹੇਗੀ ਅਤੇ ਜੇ ਵਧੀਆ ਮਾਹੌਲ ਬਣਿਆ ਰਹੇ ਤਾਂ ਸਿੱਟੇ ਵੀ ਵਧੀਆ ਨਿਕਲਣਗੇ।

ਇਹ ਮੀਟਿੰਗ SYL ਨਹਿਰ ਦੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਵਿੱਚ ਇੱਕ ਅਹਿਮ ਕਦਮ ਹੈ, ਜਿੱਥੇ ਪੰਜਾਬ ਪਾਣੀ ਦੀ ਕਮੀ ਅਤੇ ਹਰਿਆਣਾ ਆਪਣੇ ਹਿੱਸੇ ਦੀ ਮੰਗ ਕਰ ਰਿਹਾ ਹੈ। ਦੋਵੇਂ ਮੁੱਖ ਮੰਤਰੀਆਂ ਨੇ ਸਹਿਯੋਗ ਅਤੇ ਭਾਈਚਾਰੇ ਦਾ ਸੁਨੇਹਾ ਦਿੱਤਾ ਹੈ, ਜਿਸ ਨਾਲ ਭਵਿੱਖ ਵਿੱਚ ਹੱਲ ਦੀ ਸੰਭਾਵਨਾ ਵਧੀ ਹੈ।

Exit mobile version