India Punjab

ਖੇਤੀਬਾੜੀ ਖੇਤਰ ‘ਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਸੂਬਾ ਬਣਿਆ ਪੰਜਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਨੇ ਟਵੀਟ ਕਰਕੇ ਖੇਤੀਬਾੜੀ ਦੇ ਖੇਤਰ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਸੂਬਿਆਂ ਵਿੱਚੋਂ ਪੰਜਾਬ ਦੇ ਅੱਵਲ ਹੋਣ ਦਾ ਦਾਅਵਾ ਕੀਤਾ ਹੈ। ਕਾਂਗਰਸ ਨੇ ਇੱਕ ਪੋਸਟਰ ਸਾਂਝਾ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਿਸਾਨੀ ਪੱਖੀ ਨੀਤੀਆਂ ਬਣਾਉਣ ਦਾ ਨਤੀਜਾ ਹੀ ਹੈ ਕਿ ਪੰਜਾਬ ਪਹਿਲੇ ਨੰਬਰ ‘ਤੇ ਆਇਆ ਹੈ। ਪੋਸਟਰ ਵਿੱਚ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਫੋਟੋ ਲੱਗੀ ਹੈ।