‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵੈਕਸੀਨੇਸ਼ਨ ਦੀ ਸਪਲਾਈ ਨੂੰ ਲੈ ਕੇ ਪੰਜਾਬ ਸਰਕਾਰ ਨੇ ਇੱਕ ਵਾਰ ਫੇਰ ਕੇਂਦਰ ਸਰਕਾਰ ‘ਤੇ ਵੱਡਾ ਇਲਜ਼ਾਮ ਲਗਾਇਆ ਹੈ। ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਲੋੜੀਂਦਾ ਸਟਾਕ ਨਹੀਂ ਦਿੱਤਾ ਜਾ ਰਿਹਾ ਅਤੇ ਵੈਕਸੀਨ ਵੰਡ ‘ਚ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਤੀਜੀ ਲਹਿਰ ਨੂੰ ਲੈ ਕੇ ਸਿਸਟਮ ਅਪਗ੍ਰੇਡ ਕੀਤਾ ਗਿਆ ਹੈ।