Punjab

ਹਾਈਕੋਰਟ ਵੱਲੋਂ BJP ਨੇਤਾ ਤਜਿੰਦਰ ਬੱਗਾ ਤੇ ਕਵੀ ਕੁਮਾਰ ਵਿਸ਼ਵਾਸ ਖਿਲਾਫ ਦਰਜ FIR ਰੱਦ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ(Punjab and Haryana High Court) ਨੇ ਅੱਜ ਪੰਜਾਬ ਸਰਕਾਰ ਨੂੰ ਦੋਹਰਾ ਝੱਟਕਾ ਦਿੱਤਾ ਹੈ। ਪ੍ਰਸਿੱਧ ਕਵੀ ਤੇ ਸਾਬਕਾ ਆਪ ਨੇਤਾ ਕੁਮਾਰ ਵਿਸ਼ਵਾਸ(poet Kumar Vishwas) ਅਤੇ ਦਿੱਲੀ ਦੇ ਭਾਜਪਾ ਨੇਤਾ ਤਜਿੰਦਰ ਪਾਲ ਸਿੰਘ ਬੱਗਾ(BJP leader Tajinder Bagga) ਦੇ ਖਿਲਾਫ਼ ਦਰਜ ਹੋਈ ਐੱਫਆਈਆਰ (FIR) ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ।

ਅਦਾਲਤ ਵਿੱਚ ਅੱਜ ਇਹਨਾਂ ਦੋਵਾਂ ਮਾਮਲਿਆਂ ਦੀ ਸੁਣਵਾਈ ਹੋਈ ਹੈ ਅਤੇ ਇਸ ਦੌਰਾਨ ਹੀ ਇਹ ਫੈਸਲਾ ਸੁਣਾਇਆ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਖਿਲਾਫ਼ ਟਿੱਪਣੀ ਕਰਨ ਖਿਲਾਫ ਕੁਮਾਰ ਵਿਸ਼ਵਾਸ ਦੇ ਵਿਰੁੱਧ ਰੋਪੜ ਵਿੱਚ ਕੇਸ ਕੇਸ ਦਰਜ ਸੀ। ਇਸਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ

ਟਵੀਟ ਕਰਨ ‘ਤੇ ਦਿੱਲੀ ਭਾਜਪਾ ਨੇਤਾ ਤਜਿੰਦਰ ਬੱਗਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਦੱਸ ਦੇਈਏ ਕਿ ਕੇਸ ਦਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਬੱਗਾ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੇ ਵਿਰੋਧ ‘ਚ ਬੱਗਾ ਦੇ ਪਰਿਵਾਰ ਨੇ ਦਿੱਲੀ ‘ਚ ਅਗਵਾ ਹੋਣ ਦੀ ਸ਼ਿਕਾਇਤ ਕੀਤੀ ਸੀ। ਦਿੱਲੀ ਪੁਲੀਸ ਨੇ ਪੰਜਾਬ ਪੁਲੀਸ ਖ਼ਿਲਾਫ਼ ਵੀ ਅਗਵਾ ਦਾ ਕੇਸ ਦਰਜ ਕੀਤਾ ਸੀ। ਜਿਸ ਤੋਂ ਬਾਅਦ ਬੱਗਾ ਨੂੰ ਲੈ ਕੇ ਆ ਰਹੀ ਪੰਜਾਬ ਪੁਲਿਸ ਨੂੰ ਹਰਿਆਣਾ ਪੁਲਿਸ ਨੇ ਕੁਰੂਕਸ਼ੇਤਰ ਵਿੱਚ ਰੋਕ ਲਿਆ ਸੀ। ਫਿਰ ਦਿੱਲੀ ਪੁਲਿਸ ਆਈ ਅਤੇ ਬੱਗਾ ਨੂੰ ਵਾਪਸ ਦਿੱਲੀ ਲੈ ਗਈ ਸੀ। ਇਸ ਮਾਮਲੇ ਵਿੱਚ ਬੱਗਾ ਨੇ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਕੀ ਹੈ ਕੁਮਾਰ ਵਿਸ਼ਵਾਸ਼ ਮਾਮਲਾ-

ਕੁਮਾਰ ਵਿਸ਼ਵਾਸ ਖ਼ਿਲਾਫ਼ ਰੋਪੜ ਵਿੱਚ ਕੇਸ ਦਰਜ ਕੀਤਾ ਗਿਆ ਸੀ। ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਕੁਮਾਰ ਨੇ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨ ਪੱਖੀ ਕਿਹਾ ਹੈ। ਉਨ੍ਹਾਂ ਦੇ ਇਸ ਬਿਆਨ ਕਾਰਨ ਪਾਰਟੀ ਦਾ ਅਕਸ ਖਰਾਬ ਹੋਇਆ ਹੈ। ਕੇਸ ਦਰਜ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਇਸ ਕਾਰਨ ਜਦੋਂ ਉਹ ਪ੍ਰਚਾਰ ਕਰਨ ਗਿਆ ਤਾਂ ਉਸ ਨੂੰ ਖਾਲਿਸਤਾਨ ਦਾ ਸਮਰਥਕ ਕਿਹਾ ਗਿਆ। ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਗਾਜ਼ੀਆਬਾਦ ਸਥਿਤ ਕਵੀ ਦੇ ਘਰ ਵੀ ਪਹੁੰਚੀ।ਉਸ ਨੂੰ ਨੋਟਿਸ ਭੇਜ ਕੇ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ। ਜਿਸ ਦੇ ਖਿਲਾਫ ਕੁਮਾਰ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

ਸਿਆਸੀ ਪ੍ਰਤੀਕਰਮ

ਇਸ ਸਬੰਧ ਵਿੱਚ ਅਲੱਗ ਅਲੱਗ ਤਰਾਂ ਦੇ ਪ੍ਰਤੀਕਰਮ ਵੀ ਸਾਹਮਣੇ ਆ ਰਹੇ ਹਨ।
ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਪ੍ਰਸਿੱਧ ਕਵੀ ਕੁਮਾਰ ਵਿਸ਼ਵਾਸ ਅਤੇ ਭਾਜਪਾ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਦੇ ਖਿਲਾਫ਼ ਹੋਈ FIR ਨੂੰ ਰੱਦ ਕਰ ਦੇਣ ਦੇ ਫੈਸਲੇ ਦਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਵਾਗਤ ਕੀਤਾ ਹੈ । ਇਸ ਸਬੰਦ ਵਿੱਟ ਕੀਤਾ ਗਏ ਇੱਕ ਟਵੀਟ ਵਿੱਚ ਉਹਨਾਂ ਲਿੱਖਿਆ ਹੈ ਕਿ ਕੁਮਾਰ ਵਿਸ਼ਵਾਸ ਅਤੇ ਭਾਜਪਾ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਵਿਰੁੱਧ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਬਦਲਾਖੋਰੀ ਵਾਲੀ ਐਫਆਈਆਰ ਨੂੰ ਰੱਦ ਕਰਨ ਦੇ ਹਾਈ ਕੋਰਟ ਦੇ ਫੈਸਲੇ ਦਾ ਉਹ ਸਵਾਗਤ ਕਰਦੇ ਹਨ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨਾ ਲਾਉਂਦੇ ਹੋਏ ਇਹ ਵੀ ਕਿਹਾ ਹੈ ਕਿ ਨਿੱਜੀ ਰੰਜਿਸ਼ ਕੱਢਣ ਲਈ ਪੰਜਾਬ ਪੁਲਿਸ ਦੀ ਵਰਤੋਂ ਕਰਨ ਲਈ ਇਹ ਇੱਕ ਸਬਕ ਹੈ। ਮਾਨ ਨੂੰ ਬਦਲਾਖੋਰੀ ਦੀ ਰਾਜਨੀਤੀ ਵਿੱਚ ਸ਼ਾਮਲ ਹੋਣ ਦੀ ਬਜਾਏ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਆਪਣੇ ਮੰਤਰੀ ਸਰਾਰੀ ਅਤੇ ਐਲਪੀਯੂ ਦੇ ਮਾਲਕ ਮਿੱਤਲ ਐਮ ਪੀ ਨੂੰ ਗ੍ਰਿਫਤਾਰ ਕਰਨਾ ਚਾਹਿਦਾ ਹੈ।

ਦਿੱਲੀ ਤੋਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੁਮਾਰ ਵਿਸ਼ਵਾਸ ਅਤੇ ਤਜਿੰਦਰ ਬੱਗਾ ਖਿਲਾਫ਼ ਦਰਜ ਐਫਆਈਆਰ ਰੱਦ ਕਰਨ ਲਈ ਹਾਈ ਕੋਰਟ ਦਾ ਧੰਨਵਾਦ ਕੀਤਾ ਹੈ । ਉਹਨਾਂ ਕਿਹਾ ਹੈ ਕਿ ਇਹ ਸਚਾਈ ਦੀ ਜਿੱਤ ਹੈ। ਆਪ ਸਰਕਾਰ ‘ਤੇ ਵਰਦਿਆਂ ਉਹਨਾਂ ਇਹ ਇਲਜ਼ਾਮ ਲਗਾਇਆ ਹੈ ਕਿ ਕੇਜਰੀਵਾਲ ਨੇ ਪੰਜਾਬ ਪੁਲਿਸ ਦਾ ਨਾਜਾਇਜ਼ ਇਸਤੇਮਾਲ ਕਰ ਕੇ ਪਰਚੇ ਕੀਤੇ ਸਨ। ਉਹਨਾਂ ਆਪ ਸੁਪਰਿਮੋ ਨੂੰ ਆਪ ਨੇ ਕਿਹਾ ਸੀ ਕਿ ਬਦਲਾਅ ਕਰਾਂਗੇ ਤੇ ਕਿਸੇ ਤੇ ਝੂਠੇ ਤੇ ਪਰਚੇ ਨਹੀਂ ਕੀਤੇ ਜਾਣਗੇ ਪਰ ਹੋਇਆ ਉਸ ਤੋਂ ਉਲਟ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਜਰੀਵਾਲ ਦੇ ਖਾਣ ਦੇ ਦੰਦ ਹੋਰ ਤੇ ਦਿਖਾਉਣ ਦੇ ਹੋਰ ਨੇ ਤੇ ਅਦਾਲਤ ਵਿੱਚ ਵੀ ਇੱਹ ਗੱਲ ਸਾਬਤ ਹੋ ਗਈ ਹੈ। ਦੇਸ਼ ਵਿੱਚ ਹਰ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ। ਅੱਜ ਲੋਕਤੰਤਰ ਦੀ ਜਿੱਤ ਹੋਈ।

 

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਕੁਮਾਰ ਵਿਸ਼ਵਾਸ ਤੇ ਤਜਿੰਦਰ ਬੱਗਾ ਦੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨਾ ਇਹ ਸਾਬਤ ਕਰਦਾ ਹੈ ਕਿ ਕੇਜਰੀਵਾਲ ਬਦਲਾਖੋਰੀ ਦੀ ਰਾਜਨੀਤੀ ਵਿੱਚ ਸ਼ਾਮਲ ਹੈ ਅਤੇ ਆਪ ਸਰਕਾਰ ਦੀ ਦੁਰਵਰਤੋਂ ਆਪਣੇ ਮੰਦੇ ਮਨਸੂਬਿਆਂ ਨੂੰ ਪੂਰਾ ਕਰਨ ਲਈ ਕਰਦਾ ਹੈ। ਇਸ ਨੇ ਰਾਸ਼ਟਰ ਦੀਆਂ ਨਜ਼ਰਾਂ ਵਿੱਚ ਰਾਜ ਪੁਲਿਸ ਦਾ ਅਕਸ ਘਟਾਇਆ ਹੈ।

ਹਾਲਾਂਕਿ ਇਸ ਮਾਮਲੇ ਵਿੱਚ ਆਪ ਸਰਕਾਰ ਦੇ ਕਿਸੇ ਵੀ ਲੀਡਰ ਜਾਂ ਨੁਮਾਂਇੰਦੇ ਨੇ ਹਾਲੇ ਤੱਕ ਕੋਈ ਵੀ ਪ੍ਰਤੀਕਰਮ ਨਹੀਂ ਦਿੱਤਾ ਹੈ।