‘ਦ ਖ਼ਾਲਸ ਟੀਵੀ ਬਿਊਰੋ:- ਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਜਰਮਨੀ ਦੀ ਮਜਬੂਤ ਟੀਮ ਨੂੰ ਹਰਾ ਕੇ ਇਤਿਹਾਸ ਸਿਰਜਿਆ ਹੈ । 41 ਸਾਲਾਂ ਬਾਅਦ ਟੀਮ ਨੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ । ਪੰਜਾਬ ਸਰਕਾਰ ਵੱਲੋਂ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਦੇ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ । ਭਾਰਤੀ ਹਾਕੀ ਟੀਮ ਦੇ ਕੁੱਲ 20 ਖਿਡਾਰੀਆਂ ਵਿੱਚੋਂ 11 ਪੰਜਾਬੀ ਖਿਡਾਰੀ ਹਨ । ਭਾਰਤੀ ਹਾਕੀ ਟੀਮ ਦੀ ਕਪਤਾਨੀ ਦਾ ਮਾਣ ਵੀ ਮਿੱਠਾਪੁਰ ( ਜਲੰਧਰ ) ਦੇ ਮਨਪ੍ਰੀਤ ਸਿੰਘ ਨੂੰ ਮਿਲਿਆ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟੀਮ ਨੂੰ ਵਧਾਈ ਦਾ ਟਵੀਟ ਭੇਜਿਆ ਹੈ ।
