The Khalas Tv Blog Punjab ਪੰਜਾਬ ਕਰੇਗਾ ਭਾਰਤ ਵਿੱਚ ਅਗਲੇ ਸਾਲ ਹੋਣ ਵਾਲੇ G-20 ਸੰਮੇਲਨ ਦੀ ਮੇਜ਼ਬਾਨੀ,ਗੁਰੂ ਨਗਰੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣਗੇ ਸਮਾਗਮ
Punjab

ਪੰਜਾਬ ਕਰੇਗਾ ਭਾਰਤ ਵਿੱਚ ਅਗਲੇ ਸਾਲ ਹੋਣ ਵਾਲੇ G-20 ਸੰਮੇਲਨ ਦੀ ਮੇਜ਼ਬਾਨੀ,ਗੁਰੂ ਨਗਰੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣਗੇ ਸਮਾਗਮ

ਚੰਡੀਗੜ੍ਹ : ਭਾਰਤ ਵਿੱਚ ਅਗਲੇ ਸਾਲ ਹੋਣ ਵਾਲੇ G-20 ਸੰਮੇਲਨ ਦੀ ਮੇਜ਼ਬਾਨੀ ਪੰਜਾਬ ਕਰੇਗਾ। ਗੁਰੂ ਨਗਰੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਾਰਚ 2023 ‘ਚ ਇਸ ਸੰਮੇਲਨ ਦੇ ਪ੍ਰੋਗਰਾਮ ਹੋਣਗੇ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਕੀਤਾ ਹੈ।
ਉਹਨਾਂ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਇਸ ਸਬੰਧ ਵਿੱਚ ਅੱਜ ਅਫ਼ਸਰਾਂ ਨਾਲ ਤਿਆਰੀਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ ਹੈ ਤੇ ਤਿਆਰੀਆਂ ਦੀ ਨਿਗਰਾਨੀ ਲਈ ਇੱਕ ਕੈਬਨਿਟ ਸਬ ਕਮੇਟੀ ਵੀ ਬਣਾ ਦਿੱਤੀ ਹੈ।

 

ਮੁੱਖ ਮੰਤਰੀ ਪੰਜਾਬ ਨੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਚ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ ਹੈ ਤੇ ਦੱਸਿਆ ਹੈ ਕਿ ਇਸ ਵਿਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ ਤੇ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਲਈ ਇਹ ਭਾਗਾਂ ਵਾਲੀ ਗੱਲ ਹੈ ਕਿ ਇਸ ਮਹਾਨ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਉਸ ਨੂੰ ਮਿਲ ਰਿਹਾ ਹੈ ਤੇ ਇਸ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਉਤੇ ਇਤਜ਼ਾਮ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਹੈ ਕਿ ਇਸ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਨੂੰ ਪੰਜ ਪ੍ਰਮੁੱਖ ਸੈਕਟਰਾਂ ਵਿਚ ਵੰਡਿਆ ਜਾਵੇਗਾ ਤੇ ਸੂਬੇ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਸੈਕਟਰਾਂ ਵਿਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਅਧਿਕਾਰੀਆਂ ਦੀ ਜਿੰਮੇਵਾਰੀ ਹੋਵੇਗੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਵਿਚ ਸਮੁੱਚੇ ਕਾਰਜ ਨੂੰ ਸੁਚਾਰੂ ਬਣਾਉਣ।

ਮੁੱਖ ਮੰਤਰੀ ਵਲੋਂ ਬਣਾਈ ਗਈ ਕੈਬਨਿਟ ਸਬ-ਕਮੇਟੀ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਸ਼ਾਮਲ ਹੋਣਗੇ । ’ਤੇ ਅਧਾਰਿਤ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ। ਮੁੱਖ ਮੰਤਰੀ ਦੇ ਅਨੁਸਾਰ ਇਹ ਕੈਬਨਿਟ ਸਬ-ਕਮੇਟੀ ਸੰਮੇਲਨ ਦੇ ਰੋਜ਼ਮੱਰਾ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗੀ।

Exit mobile version