The Khalas Tv Blog Punjab ਸਿਹਤ ਸਹੂਲਤਾਂ ਦੇਣ ‘ਚ ਪੰਜਾਬ ਮੋਹਰੀ: CM ਕੈਪਟਨ, 28 ਅਗਸਤ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸ਼ੈਸ਼ਨ
Punjab

ਸਿਹਤ ਸਹੂਲਤਾਂ ਦੇਣ ‘ਚ ਪੰਜਾਬ ਮੋਹਰੀ: CM ਕੈਪਟਨ, 28 ਅਗਸਤ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸ਼ੈਸ਼ਨ

‘ਦ ਖ਼ਾਲਸ ਬਿਊਰੋ:- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵੀਡੀਓ ਕਾਨਫਰੰਸਿੰਗ ਦੁਆਰਾ ਹੋਈ ਕੈਬਨਿਟ ਬੈਠਕ ਹੋਈ। ਜਿਸ ਵਿੱਚ  28 ਅਗਸਤ ਨੂੰ ਇੱਕ ਦਿਨ ਦਾ ਮੌਨਸੂਨ ਵਿਧਾਨ ਸਭਾ ਦਾ ਸ਼ੈਸ਼ਨ ਬੁਲਾਏ ਜਾਣ ਨੂੰ ਮਨਜ਼ੂਰੀ ਦਿੱਤੀ ਗਈ। ਇਹ ਸ਼ੈਸ਼ਨ ਦੋ ਪੜਾਵਾਂ ਵਿੱਚ ਹੋਵੇਗਾ। ਇੱਕ ਬੈਠਕ ਸਵੇਰੇ ਅਤੇ ਦੂਸਰੀ ਸ਼ਾਮ ਨੂੰ ਹੋਵੇਗੀ।

ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਨੇ ਦਾਅਵਾ ਕੀਤਾ ਕਿ  ਪੰਜਾਬ ਦਾ ਸਿਹਤ ਵਿਭਾਗ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿੱਚ ਦੂਸਰੇ ਰਾਜਾਂ ਨਾਲੋਂ ਮੋਹਰੀ ਰਿਹਾ ਹੈ। ਉਹਨਾਂ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਕੋਰੋਨਾ ਸੰਕਟ ਦੌਰਾਨ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ‘ਚ ਦਿੱਲੀ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਨੂੰ ਪਿੱਛੇ ਛੱਡ ਕੇ ਪਹਿਲੇ ਨੰਬਰ ‘ਤੇ ਪਹੁੰਚ ਗਿਆ ਹੈ।

 

 

 

 

Exit mobile version