The Khalas Tv Blog India ਹੁਣ ਬੀਬੀਆਂ ਨੇ ਪਾਇਆ ਕਾਂਗਰਸ ਪਾਰਟੀ’ਚ ਘਸਮਾਣ
India Punjab

ਹੁਣ ਬੀਬੀਆਂ ਨੇ ਪਾਇਆ ਕਾਂਗਰਸ ਪਾਰਟੀ’ਚ ਘਸਮਾਣ

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਵਿੱਚ ਅੰਦਰੂਨੀ ਵਿਗੜਦੀ ਸਥਿਤੀ ਲਗਾਤਾਰ ਵੱਧਦੀ ਜਾ ਰਹੀ ਹੈ। ਕਾਂਗਰਸ ਪਾਰਟੀ ਵੱਲੋਂ ਹੁਣ ਤੱਕ 109 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਟਿਕਟਾਂ ਦੀ ਵੰਡ ਤੋਂ ਬਾਅਦ ਕਈ ਵੱਡੇ ਆਗੂਆਂ ਵੱਲੋਂ ਨਾਰਾਜ਼ਗੀ ਜਾਹਰ ਕੀਤੀ ਗਈ ਹੈ ‘ਤੇ ਹੁਣ ਮਹਿਲਾ ਕਾਂਗਰਸ ਵੱਲੋਂ ਵੀ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਪਾਰਟੀ ਹਾਈਕਮਾਨ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਕਾਂਗਰਸ ਹਾਈਕਮਾਨ ਤੋਂ ਮੰਗ ਕੀਤੀ ਹੈ ਕਿ ਜਿਹੜੀਆਂ ਕਾਂਗਰਸੀ ਮਹਿਲਾਵਾਂ ਨੇ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਮੰਗ ਕੀਤੀ ਹੈ, ਉਨ੍ਹਾਂ ਨੂੰ ਟਿਕਟਾਂ ਦੇਣੀਆਂ ਚਾਹੀਦੀਆਂ ਹਨ। ਪਾਰਟੀ ਨੂੰ ਮਹਿਲਾਵਾਂ ਲਈ ਸੋਚਣਾ ਚਾਹੀਦਾ ਹੈ ਅਤੇ ਮਹਿਲਾਵਾਂ ਦੀ 50 ਫੀਸਦੀ ਵੋਟਾਂ ਵਿਟ ਹਿੱਸੇਦਾਰੀ ਵੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਅੱਗੇ ਨਹੀਂ ਆਉਣ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਨੇ  ਕਿਹਾ ਕਿ ਪ੍ਰਿਯੰਕਾ ਗਾਂਧੀ ਨੇ ਨਾਅਰਾ ਦਿੱਤਾ ਹੈ ਕਿ ਲੜਕੀ ਨੂੰ ਲੜ ਸਕਦੀ ਹੂੰ। ਇਸ ਲਈ ਮਹਿਲਾਵਾਂ ਨੂੰ ਟਿਕਟਾਂ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸਤਵਿੰਦਰ ਬਿੰਟੀ ਦੀ ਸਾਹਨੇਵਾਲ ਤੋਂ ਟਿਕਟ ਕੱਟੀ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਟਿਕਟ ਲਈ 12 ਮਹਿਲਾਵਾਂ ਨੇ ਅਪਲਾਈ ਕੀਤਾ ਸੀ। ਮਹਿਲਾ ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਬਾਕੀ ਰਹਿੰਦੀਆਂ 8 ਸੀਟਾਂ ਮਹਿਲਾਵਾਂ ਨੂੰ ਦਿੱਤੀ ਜਾਣ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹਨਾਂ ਵੱਲੋਂ ਪਾਰਟੀ ਦੇ ਉਮੀਦਵਾਰਾਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਉਹ ਕਿਸੇ ਲਈ ਵੀ ਪ੍ਰਚਾਰ ਨਹੀਂ ਕਰਨਗੇ। 

Exit mobile version