‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਮਾਰਕਫੈੱਡ ਨੂੰ ਨਵਾਂ ਚੇਅਰਮੈਨ ਅਤੇ ਡਾਇਰੈਕਟਰ ਮਿਲ ਗਿਆ ਹੈ। ਪੰਜਾਬ ਸਰਕਾਰ ਨੇ ਫਰੀਦਕੋਟ ਦੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਪੰਜਾਬ ਮਾਰਕਫੈੱਡ (Punjab State Co-operative Supply and Marketing Federation ) ਦਾ ਚੇਅਰਮੈਨ ਅਤੇ ਡਾਇਰੈਕਟਰ ਨਿਯੁਕਤ ਕਰ ਦਿੱਤਾ ਹੈ । ਤੁਹਾਨੂੰ ਦੱਸ ਦਈਏ ਕਿ ਢਿੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਾਬਕਾ ਰਾਜਨੀਤਿਕ ਸਲਾਹਕਾਰ (Political Advisor) ਵੀ ਰਹਿ ਚੁੱਕੇ ਹਨ।