Punjab

AAP ਵਿਧਾਇਕ ਪਠਾਣ ਮਾਜਰਾ ਨੂੰ ਆਪਣੀ ਸਰਕਾਰ ਵਿਰੁੱਧ ਬਗ਼ਾਵਤ ਕਰਨੀ ਪਈ ਮਹਿੰਗੀ, ਪੰਜਾਬ ਪੁਲਿਸ ਵੱਲੋਂ ਵੱਡਾ ਐਕਸ਼ਨ

ਬਿਊਰੋ ਰਿਪੋਰਟ (2 ਸਤੰਬਰ 2025): ਸਨੋਰ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਆਪਣੀ ਹੀ ਸਰਕਾਰ ਦੇ ਖ਼ਿਲਾਫ਼ ਆਵਾਜ਼ ਚੁੱਕਣੀ ਮਹਿੰਗੀ ਪੈ ਗਈ ਹੈ। ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਪਹਿਲਾਂ ਉਨ੍ਹਾਂ ਦੀ ਸੁਰੱਖਿਆ ਵਾਪਸਿ ਲਈ ਅਤੇ ਹੁਣ ਉਨ੍ਹਾਂ ਨੇ ਸੋਸ਼ਲ ਮੀਡੀਆ ਸਾਈਟ ਫੇਸਬੁੱਕ ’ਤੇ ਲਾਈਵ ਹੋ ਕੇ ਖ਼ੁਲਾਸਾ ਕੀਤਾ ਹੈ ਕਿ ਉਨ੍ਹਾਂ ਉੱਤੇ 376 ਦਾ ਪਰਚਾ ਦਰਜ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਫੜਨ ਦੇ ਲਈ ਪੰਜਾਬ ਪੁਲਿਸ ਕਰਨਾਲ ਪਹੁੰਚੀ ਅਤੇ ਕਰਨਾਲ ਵਿੱਚ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੇ ਉੱਤੇ ਲਾਈਵ ਹੋ ਕੇ ਆਪਣੇ ਸਾਥੀਆਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਇਕੱਠੇ ਹੋ ਕੇ ਡੀਸੀ ਤੇ ਐਸਐਸਪੀ ਦਫ਼ਤਰ ਘੇਰਨ ਵਿੱਚ ਉਨ੍ਹਾਂ ਦਾ ਸਾਥ ਦੇਣ।

ਦੱਸ ਦੇਈਏ ਪਿਛਲੇ ਦਿਨੀਂ ਸਰਕਾਰ ਵਿਰੁੱਧ ਬੋਲਣ ਕਰਕੇ ਪਠਾਣ ਮਾਜਰਾ ਦਾ ਕਹਿਣਾ ਹੈ ਕਿ ਉਨ੍ਹਾਂ ਵਿਰੁੱਧ ਇਹ ਕਾਰਵਾਈ ਕੀਤੀ ਗਈ ਹੈ।