ਮੁਹਾਲੀ : ਪੰਜਾਬ ਵਿੱਚ ਅੱਜ ਨਗਰ ਨਿਗਮ ਚੋਣਾਂ ਦੀ ਤਾਰੀਖਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਬਾਅਦ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਕੀਤਾ। ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਹੋਣਗੀਆਂ।
ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ।ਇਨ੍ਹਾਂ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਸ਼ਾਮਲ ਹਨ। ਇਨ੍ਹਾਂ ਵਿੱਚ ਨਾਮਜ਼ਦਗੀਆਂ 9 ਦਸੰਬਰ ਯਾਨੀ ਕੱਲ੍ਹ ਤੋਂ ਸ਼ੁਰੂ ਹੋ ਜਾਣਗੀਆਂ। ਨਾਮਜ਼ਦਗੀ ਪ੍ਰਕਿਰਿਆ 13 ਦਸੰਬਰ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਜਦਕਿ 21 ਦਸੰਬਰ ਨੂੰ ਵੋਟਾਂ ਪੈਣਗੀਆਂ।
ਇਸ ਦੇ ਨਾਲ ਹੀ ਚੋਣ ਜ਼ਾਬਤਾ ਅੱਜ ਤੋਂ ਲਾਗੂ ਕਰ ਦਿੱਤਾ ਜਾਵੇਗਾ। ਇਸ ਦੌਰਾਨ ਰਾਜ ਚੋਣ ਕਮਿਸ਼ਨਰ ਨੇ ਕਿਹਾ ਕਿ EVM ਰਾਹੀ ਇਹ ਚੋਣਾਂ ਕਰਵਾਈਆਂ ਜਾਣਗੀਆਂ। ਵੋਟਰ ਸੂਚੀ 7 ਦਸੰਬਰ ਤੱਕ ਮੁਕੰਮਲ ਕਰ ਲਈ ਗਈ ਹੈ।
ਇਸ ਵਾਰ ਚੋਣ ਕਮਿਸ਼ਨ ਨੇ ਚੋਣ ਪ੍ਰਕਿਰਿਆ ਵਿੱਚ ਕੁਝ ਬਦਲਾਅ ਕੀਤੇ ਹਨ। ਚੋਣ ਕਮਿਸ਼ਨਰ ਅਨੁਸਾਰ ਇਸ ਵਾਰ ਨਗਰ ਨਿਗਮ ਚੋਣਾਂ ਈ.ਵੀ.ਐਮ ਰਾਹੀਂ ਕਰਵਾਈਆਂ ਜਾਣਗੀਆਂ। ਨਾਲ ਹੀ ਵੋਟਿੰਗ ਵੀ 1 ਘੰਟਾ ਪਹਿਲਾਂ ਸ਼ੁਰੂ ਹੋਵੇਗੀ।
ਨਗਰ ਨਿਗਮ ਵਿੱਚ 37 ਲੱਖ 32 ਹਜ਼ਾਰ ਵੋਟਰਾਂ ਦੀ ਗਿਣਤੀ ਹੈ ਅਤੇ ਇਸ ਵਿੱਚ 19 ਲੱਖ 55 ਹਜ਼ਾਰ ਮਰਦ ਵੋਟਰ ਹਨ, 17 ਲੱਖ 75 ਹਜ਼ਾਰ ਔਰਤਾਂ ਵੋਟਰ ਹਨ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਕਾਊਂਟੀ ਸੈਂਟਰਲ ਵਿਖੇ ਸੁਰੱਖਿਆ ਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਸ ਦੌਰਾਨ ਆਪਣੇ ਨਾਲ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਹੈ ਅਤੇ ਡੀਸੀ ਆਪਣੇ ਜ਼ਿਲ੍ਹਿਆਂ ਵਿੱਚ ਆਪਣੇ ਪੱਧਰ ’ਤੇ ਹਥਿਆਰ ਇਕੱਠੇ ਕਰਨ ਦਾ ਫੈਸਲਾ ਕਰਨਗੇ। ਨਗਰ ਨਿਗਮ ਲਈ 381 ਵਾਰਡਾਂ ਲਈ ਚੋਣਾਂ ਹੋਣਗੀਆਂ।