Punjab

ਦਸੰਬਰ ਦੇ ਅਖੀਰ ’ਚ ਹੋਣਗੀਆਂ ਨਗਰ ਨਿਗਮ ਚੋਣਾਂ! ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਬਿਉਰੋ ਰਿਪੋਰਟ: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ (23 ਨਵੰਬਰ) ਐਲਾਨੇ ਜਾਣਗੇ, ਜਦਕਿ ਸਰਕਾਰ ਨੇ ਇਕ ਹੋਰ ਚੋਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਵੱਲੋਂ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਸੰਬਰ ਦੇ ਅਖੀਰਲੇ ਮਹੀਨੇ ਕਰਵਾਈਆਂ ਜਾਣਗੀਆਂ।

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹੁਣ ਇਸ ਸਬੰਧੀ ਚੋਣ ਪ੍ਰੋਗਰਾਮ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤਾ ਜਾਵੇਗਾ। ਹਾਲਾਂਕਿ ਇਸ ਤੋਂ ਪਹਿਲਾਂ ਸਰਕਾਰ ਵਾਰਡ ਵੰਡ ਦਾ ਕੰਮ ਮੁਕੰਮਲ ਕਰਕੇ ਮਾਰਚ ਵਿੱਚ ਇਹ ਚੋਣਾਂ ਕਰਵਾਉਣਾ ਚਾਹੁੰਦੀ ਸੀ।

ਪੰਜਾਬ ਵਿੱਚ ਇਨ੍ਹਾਂ ਥਾਵਾਂ ’ਤੇ ਚੋਣਾਂ ਹੋਣਗੀਆਂ

ਸੂਬਾ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 5 ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਤੋਂ ਇਲਾਵਾ 44 ਨਗਰ ਕੌਂਸਲਾਂ ਅਤੇ ਪੰਚਾਇਤਾਂ ਲਈ ਚੋਣਾਂ ਕਰਵਾਈਆਂ ਜਾਣਗੀਆਂ। ਇਸੇ ਤਰ੍ਹਾਂ ਵੱਖ-ਵੱਖ ਨਗਰ ਕੌਂਸਲਾਂ ਦੇ 43 ਵਾਰਡਾਂ ਵਿੱਚ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ।