ਹਰਿਆਣਾ ਪੁਲਿਸ (Haryana Police) ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ ਕੇ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪਹਿਲਾਂ ਹੀ ਵਿਰੋਧ ਕਰ ਰਹੀਆਂ ਸਨ। ਇਸ ਦੇ ਨਾਲ ਹੀ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਨਾਵਾਂ ‘ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਕਿਉਂਕਿ ਇਨ੍ਹਾਂ ਅਫਸਰਾਂ ਨੇ ਸ਼ੰਭੂ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕ ਦਿੱਤਾ ਸੀ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸ਼ੰਭੂ ਵਿੱਚ ਪੰਜਾਬ-ਹਰਿਆਣਾ ਸਰਹੱਦ ’ਤੇ ਬਣੀ ਸਥਿਤੀ ਨੂੰ ਧਿਆਨ ਵਿੱਚ ਰੱਖਿਆ ਜਾਵੇ।
ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰੋ
ਸੰਧਵਾਂ ਨੇ ਪੱਤਰ ਵਿੱਚ ਲਿਖਿਆ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹਨ। ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ ਨੇ ਹਾਲ ਹੀ ਵਿਚ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਮਾਰਚ ਨੂੰ ਰੋਕਣ ਵਿਚ ਸ਼ਾਮਲ ਛੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਬਹਾਦਰੀ ਪੁਰਸਕਾਰ ਦੇਣ ਦੀ ਸਿਫ਼ਾਰਸ਼ ਦੀ ਡੂੰਘੀ ਚਿੰਤਾ ਨਾਲ ਨਿੰਦਾ ਕੀਤੀ ਹੈ।
ਦੱਸ ਦਏਈ ਕਿ ਕਿਸਾਨ 13 ਫਰਵਰੀ 2024 ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਕਿਸਾਨ ਦਿੱਲੀ ਜਾਣਾ ਚਾਹੁੰਦੇ ਸਨ ਪਰ ਹਰਿਆਣਾ ਸਰਕਾਰ ਨੇ ਕਾਫੀ ਪੁਖਤਾ ਪ੍ਰਬੰਧ ਕੀਤੇ ਹੋਏ ਸਨ, ਜਿਸ ਕਰਕੇ ਕਿਸਾਨ ਹਰਿਆਣਾ ਦੇ ਬਾਰਡਰ ਨਹੀਂ ਟੱਪ ਸਕੇ ਸਨ। ਇਸ ਤੋਂ ਬਾਅਦ ਕਿਸਾਨਾਂ ਨੇ ਹਰਿਆਣਾ ਬਾਰਡਰਾਂ ਤੇ ਹੀ ਧਰਨਾ ਦੇਣ ਸ਼ੁਰੂ ਕਰ ਦਿੱਤਾ ਸੀ, ਜੋ ਹੁਣ ਤੱਕ ਜਾਰੀ ਹੈ।
ਇਹ ਵੀ ਪੜ੍ਹੋ – ਸ਼ੰਭੂ ਬਾਰਡਰ ਖੋਲ੍ਹਣ ’ਤੇ ਸੁਪਰੀਮ ਕੋਰਟ ਦੇ ਫੈਸਲੇ ਕਿਸਾਨਾਂ ਦਾ ਬਿਆਨ! ਮਸਲੇ ਦੇ ਹੱਲ ਲਈ ਕਮੇਟੀ ਬਣਾਉਣ ’ਤੇ ਜਤਾਈ ਅਸਹਿਮਤੀ