ਮੁਕਤਸਰ : ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਵਿਖੇ ਅੰਮ੍ਰਿਤਪਾਲ ਸਿੰਘ ਦੇ ਹਥਿਆਰਬੰਦ ਸਮਰਥਕਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਤੋਂ ਤਿੰਨ ਦਿਨਾਂ ਬਾਅਦ ਮੁਕਤਸਰ ਪੁਲਿਸ ਨੇ ਅੱਜ ਜ਼ਿਲਾ ਪੁਲਿਸ ਲਾਈਨਜ਼ ਵਿਖੇ ‘ਨਿਹੰਗਾਂ’ ਤੋਂ ‘ਗਤਕਾ’ (martial art of Sikhs ) ਸਿੱਖਣਾ ਸ਼ੁਰੂ ਕਰ ਦਿੱਤਾ ਹੈ।
ਮੁਕਤਸਰ ਦੇ ਡੀਐਸਪੀ ਅਵਤਾਰ ਸਿੰਘ ਨੇ ਦੱਸਿਆ ਕਿ “ਦੋ ‘ਨਿਹੰਗਾਂ’ ਨੂੰ ਜ਼ਿਲ੍ਹਾ ਪੁਲਿਸ ਲਾਈਨਜ਼ ਵਿੱਚ ਗਤਕਾ ਪ੍ਰਤੀਕਿਰਿਆ ਟੀਮ ਅਤੇ ਹਥਿਆਰਬੰਦ ਪੁਲਿਸ ਨੂੰ ਆਪਣੇ ‘ਗਤਕਾ’ ਹੁਨਰ ਦਿਖਾਉਣ ਲਈ ਬੁਲਾਇਆ ਗਿਆ ਸੀ। ਇਸ ਦੰਗਾ-ਵਿਰੋਧੀ ਅਭਿਆਸ ਵਿੱਚ ਲਗਭਗ 250 ਪੁਲਿਸ ਕਰਮਚਾਰੀਆਂ ਨੇ ਹਿੱਸਾ ਲਿਆ, ਜੋ ਭਵਿੱਖ ਵਿੱਚ ਵੀ ਜਾਰੀ ਰਹੇਗੀ।
ਇਸ ਦੌਰਾਨ ਇੱਕ ਸੇਵਾ ਮੁਕਤ ਪੁਲਿਸ ਅਧਿਕਾਰੀ ਨੇ ਕਿਹਾ, “ਇਹ ਸੁਣ ਕੇ ਚੰਗਾ ਲੱਗਿਆ ਕਿ ਮੁਕਤਸਰ ਵਿੱਚ ਪੁਲਿਸ ‘ਗਤਕਾ’ ਦਾ ਹੁਨਰ ਸਿੱਖ ਰਹੀ ਹੈ। ਇਹ ਉਨ੍ਹਾਂ ਨੂੰ ਸਰਗਰਮ ਬਣਾਵੇਗਾ ਅਤੇ ਖੇਤਰ ਵਿੱਚ ਕਿਸੇ ਵੀ ਅਣਸੁਖਾਵੀਂ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰ ਕਰੇਗਾ। ਅਜਿਹੇ ਅਭਿਆਸ ਸਮੇਂ ਦੀ ਲੋੜ ਹੈ। ਹੋਰ ਜ਼ਿਲ੍ਹਿਆਂ ਨੂੰ ਵੀ ਇਸ ਪ੍ਰਥਾ ਦੀ ਪਾਲਣਾ ਕਰਨੀ ਚਾਹੀਦੀ ਹੈ।
After a clash between the supporters of Amritpal Singh & the police at Ajnala Police Station, The Muktsar Police started learning ‘gatka’ (Sikh martial arts skills) from ‘nihangs’ at the district Police Lines. pic.twitter.com/OxHtpjqjjK
— Gagandeep Singh (@Gagan4344) February 27, 2023
ਦੱਸ ਦਈਏ ਕਿ ਲੰਘੇ ਦਿਨੀਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਅਜਨਾਲਾ ਵਿੱਚ ਸਿੱਖ ਨੌਜਵਾਨ ਤੂਫਾਨ ਸਿੰਘ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ । ਜਿਸ ਤੋਂ ਬਾਅਦ ਪੁਲਿਸ ਅਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਿੱਚ ਝੜਪ ਹੋ ਗਈ ਅਤੇ ਭੀੜ ਨੇ ਅਜਨਾਲਾ ਥਾਣੇ ‘ਤੇ ਕਬਜ਼ਾ ਕਰ ਲਿਆ ਸੀ।
ਜ਼ਿਕਰਯੋਗ ਹੈ ਕਿ ਘਟਨਾ ਦੇ 24 ਘੰਟੇ ਬਾਅਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣਾ ਪੱਖ ਪੇਸ਼ ਕੀਤਾ ਸੀ। ਉਨ੍ਹਾਂ ਦੱਸਿਆ ਸੀ ਕਿ ਪੰਜਾਬ ਪੁਲਿਸ ਦਾ ਆਤਮ-ਵਿਸ਼ਵਾਸ ਪੂਰੀ ਤਰ੍ਹਾਂ ਬਰਕਰਾਰ ਹੈ। ਵੀਰਵਾਰ ਨੂੰ ਵਾਪਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀ ਐਸਪੀ ਜੁਗਰਾਜ ਸਿੰਘ ਅਤੇ ਹੋਰ ਜ਼ਖ਼ਮੀ ਪੁਲੀਸ ਮੁਲਾਜ਼ਮਾਂ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਜਾਵੇਗਾ।
ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪੂਰੀ ਸੂਝ ਬੂਝ ਤੋਂ ਕੰਮ ਲਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ ਮਰਿਆਦਾ ਕਾਇਮ ਰੱਖੀ। ਇਸ ਦੇ ਨਾਲ ਹੀ ਪੁਲਿਸ ਮੁਖੀ ਨੇ ਕਿਹਾ ਕਿ ਇਸ ਝੜਪ ਦੌਰਾਨ 6 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਬਿਆਨ ਦਰਜ ਕਰ ਕੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।