Punjab

ਕਾਂਗਰਸੀ ਆਗੂ ਅਲਕਾ ਲਾਂਬਾ ਨੂੰ ਵੀ ਪੰਜਾਬ ਪੁਲਿਸ ਵੱਲੋਂ ਨੋਟਿਸ ਜਾਰੀ

‘ਦ ਖਾਲਸ ਬਿਊਰੋ:ਪੰਜਾਬ ਪੁਲਿਸ ਨੇ ਆਮ ਆਦਮੀ ਪਾਰਟੀ ਤੋਂ ਵੱਖ ਹੋਏ ਡਾ.ਕੁਮਾਰ ਵਿਸ਼ਵਾਸ਼ ਦੇ ਘਰ ਸਵੇਰੇ-ਸਵੇਰ ਪੰਜਾਬ ਪੁਲਿਸ ਵੱਲੋਂ ਛਾਪੇ ਤੋਂ ਬਾਅਦ ਹੁਣ ਇੱਕ ਹੋਰ ਸਾਬਕਾ ‘ਆਪ’ ਆਗੂ ਅਤੇ ਮੌਜੂਦਾ ਸਮੇਂ ਕਾਂਗਰਸੀ ਆਗੂ ਅਲਕਾ ਲਾਂਬਾ ਨੂੰ ਵੀ ਪੰਜਾਬ ਪੁਲਿਸ ਨੇ ਨੋਟਿਸ ਜਾਰੀ ਕੀਤਾ ਹੈ ਤੇ 26 ਅਪ੍ਰੈਲ ਨੂੰ ਰੋਪੜ ਤਲਬ ਕੀਤਾ ਹੈ। ਇਸ ਮਾਮਲੇ ਵਿੱਚ ਜਾਂਚ ਕਰਨ ਲਈ ਪੁਲਿਸ ਨੇ ਐਸਆਈਟੀ ਬਣਾ ਦਿੱਤੀ ਹੈ ।ਅਲਕਾ ਲਾਂਬਾ ਤੇ ਕੁਮਾਰ ਵਿਸ਼ਵਾਸ ਆਪ ਦੇ ਸ਼ੁਰੂਆਤੀ ਦੋਰ ਵਿੱਚ ਅਰਵਿੰਦ ਕੇਜਰੀਵਾਲ ਦੇ ਕਾਫ਼ੀ ਨਜ਼ਦੀਕੀ ਮੰਨੇ ਗਏ ਸੀ ਪਰ ਬਾਅਦ ਵਿੱਚ ਦੋਹਾਂ ਨੇ ਪਾਰਟੀ ਛੱਡ ਦਿੱਤੀ ਸੀ ਤੇ ਵਿਧਾਨ ਸਭਾ ਚੋਣਾਂ ਦੌਰਾਨ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਖਿਲਾਫ਼ ਬਿਆਨਬਾਜ਼ੀ ਕੀਤੀ ਸੀ ਤੇ ਉਹਨਾਂ ਤੇ ਕਈ ਇਲਜ਼ਾਮ ਲਗਾਏ ਸਨ।

ਕੁਮਾਰ ਵਿਸ਼ਵਾਸ ਦੇ ਘਰ ਅੱਜ ਸਵੇਰੇ ਪਏ ਛਾਪੇ ਤੇ ਨੋਟਿਸ ਜਾਰੀ ਹੋਣ ਤੋਂ ਬਾਅਦ ਅਲਕਾ ਲਾਂਬਾ ਨੇ ਵੀ ਟਵੀਟ ਕੀਤਾ ਸੀ ਕਿ ਉਹਨਾਂ ਦੇ ਘਰ ਪੰਜਾਬ ਪੁਲਿਸ ਪਹੁੰਚ ਚੁੱਕੀ ਹੈ। ਹਾਲਾਂਕਿ ਇਸ ਬਾਰੇ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਸੀ ਪਰ ਹੁਣ ਇਹ ਗੱਲ ਸਾਹਮਣੇ ਆ ਰਹੀ ਹੈ ਕਿ 26 ਅਪ੍ਰੈਲ ਨੂੰ ਅਲਕਾ ਲਾਂਬਾ ਨੂੰ ਵੀ ਪੰਜਾਬ ਪੁਲਿਸ ਨੇ ਰੋਪੜ ਤਲਬ ਕੀਤਾ ਹੈ।ਹਾਲਾਕਿ ਕੁਮਾਰ ਵਿਸ਼ਵਾਸ ਨੂੰ ਵੀ ਆਪਣਾ ਪੱਖ ਰੱਖਣ ਲਈ ਤਲਬ ਕੀਤਾ ਗਿਆ ਹੈ ਪਰ ਤਰੀਕ ਬਾਰੇ ਹਾਲੇ ਕੁੱਝ ਸਪੱਸ਼ਟ ਨਹੀਂ ਹੈ ।