The Khalas Tv Blog Punjab ਪੰਜਾਬ ’ਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡਾ ਆਪ੍ਰੇਸ਼ਨ! 200 ਕਰੋੜ ਦੀ ਜਾਇਦਾਦ ਜ਼ਬਤ! 250 ਦੀ ਨਿਸਾਨਦੇਹੀ, 356 ਤਸਕਰ ਫੜੇ
Punjab

ਪੰਜਾਬ ’ਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡਾ ਆਪ੍ਰੇਸ਼ਨ! 200 ਕਰੋੜ ਦੀ ਜਾਇਦਾਦ ਜ਼ਬਤ! 250 ਦੀ ਨਿਸਾਨਦੇਹੀ, 356 ਤਸਕਰ ਫੜੇ

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਚੰਡੀਗੜ੍ਹ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਹੈ। ਇਸ ਵਿੱਚ ਡਰੱਗ ਹੌਟਸਪੌਟ ਖੇਤਰ ਨੂੰ ਕਵਰ ਕੀਤਾ ਜਾ ਰਿਹਾ ਹੈ। ਇੱਕ ਸਾਲ ਵਿੱਚ ਪੁਲਿਸ ਨੇ ਪੰਜਾਬ ਭਰ ਵਿੱਚ 356 ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਾਅਵਾ ਕੀਤਾ ਹੈ ਕਿ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਧੰਦੇ ਨਾਲ ਜੁੜੇ 250 ਲੋਕਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਨਸ਼ਾ ਤਸਕਰਾਂ ਦੀ 200 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ।

7 ਦਿਨਾਂ ’ਚ ਜ਼ਬਤ ਕੀਤੀ ਜਾਵੇਗੀ ਤਸਕਰਾਂ ਦੀ ਜਾਇਦਾਦ

ਹੁਣ ਪੁਲਿਸ ਅਤੇ ਮਾਲ ਵਿਭਾਗ ਦੇ ਅਧਿਕਾਰੀ ਮਿਲ ਕੇ ਸੂਬੇ ਵਿੱਚ ਨਸ਼ਿਆਂ ਦੇ ਚੱਕਰਵਿਊ ਨੂੰ ਖਤਮ ਕਰਨ ਲਈ ਕੰਮ ਕਰਨਗੇ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਹੁਣ ਜਿਵੇਂ ਹੀ ਕੋਈ ਨਸ਼ਾ ਤਸਕਰ ਪੁਲਿਸ ਵੱਲੋਂ ਫੜਿਆ ਜਾਵੇਗਾ ਤਾਂ ਮਾਲ ਵਿਭਾਗ ਵੱਲੋਂ ਪਹਿਲ ਦੇ ਆਧਾਰ ’ਤੇ ਉਸ ਦੀ ਜਾਇਦਾਦ ਦਾ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਇਆ ਜਾਵੇਗਾ। ਫਿਰ ਪੁਲਿਸ ਸੱਤ ਦਿਨਾਂ ਦੇ ਅੰਦਰ ਉਸ ਦੀ ਜਾਇਦਾਦ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗੀ।

ਕੈਮਰਿਆਂ ਰਾਹੀਂ ਸਰਹੱਦੀ ਖੇਤਰ ਦੀ ਕੀਤੀ ਜਾਵੇਗੀ ਨਿਗਰਾਨੀ

ਇਸ ਤੋਂ ਇਲਾਵਾ ਪੁਲਿਸ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਸਰਹੱਦ ‘ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ। ਪੁਲਿਸ ਨੇ ਉਥੇ ਕੈਮਰੇ ਲਾਉਣ ਦਾ ਪ੍ਰਾਜੈਕਟ ਸ਼ੁਰੂ ਕਰ ਦਿੱਤਾ ਹੈ। ਇਸ ‘ਤੇ 20 ਕਰੋੜ ਰੁਪਏ ਦੀ ਲਾਗਤ ਆਵੇਗੀ। ਪਹਿਲੇ ਪੜਾਅ ਵਿੱਚ ਫ਼ਿਰੋਜ਼ਪੁਰ, ਤਰਨਤਾਰਨ ਤੇ ਅੰਮ੍ਰਿਤਸਰ ਦੇ ਪਿੰਡਾਂ ਵਿੱਚ 575 ਥਾਵਾਂ ’ਤੇ ਕੈਮਰੇ ਲਾਏ ਜਾਣਗੇ। ਹਾਲਾਂਕਿ, ਗ੍ਰਾਮ ਰੱਖਿਆ ਕਮੇਟੀਆਂ ਪਹਿਲਾਂ ਹੀ ਇਸ ’ਤੇ ਕੰਮ ਕਰ ਰਹੀਆਂ ਹਨ।

ਇਹ ਵੀ ਪੜ੍ਹੋ – ਧਰਮਕੋਟ ‘ਚ ਵਾਪਰੀ ਅਨੋਖੀ ਘਟਨਾ, ਕਤਲ ਹੋਈ ਔਰਤ ਹੋਈ ਜਿਊਂਦਾ

 

Exit mobile version