The Khalas Tv Blog India ਪੰਜਾਬ ਪੁਲਿਸ ਵਲੋਂ ਮੁੰਬਈ ਤੋਂ ਬਰਾਮਦ ਹੋਈ ਹੈਰੋਇਨ ਮਾਮਲੇ ‘ਚ 3 ਸਮੱਗਲਰ ਗ੍ਰਿਫਤਾਰ
India Punjab

ਪੰਜਾਬ ਪੁਲਿਸ ਵਲੋਂ ਮੁੰਬਈ ਤੋਂ ਬਰਾਮਦ ਹੋਈ ਹੈਰੋਇਨ ਮਾਮਲੇ ‘ਚ 3 ਸਮੱਗਲਰ ਗ੍ਰਿਫਤਾਰ

ਗੁਰਦਾਸਪੁਰ ਪੁਲਿਸ ਦੇ ਸੀ ਆਈ ਏ ਸਟਾਫ ਨੂੰ ਮਿਲੀ ਵੱਡੀ ਕਾਮਯਾਬੀ ਹਾਸਲ ਹੋਈ ਹੈ। ਧਾਰੀਵਾਲ ਪੁਲਿਸ ਦੇ ਸਹਿਯੋਗ ਨਾਲ ਸੀਆਈਏ ਸਟਾਫ਼ ਵੱਲੋਂ ਤਿੰਨ ਨਾਮਵਰ ਨਸ਼ਾ ਤਸਕਰਾਂ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਤਾਰ,15 ਜੁਲਾਈ 22 ਨੂੰ ਨਵੀ ਮੁੰਬਈ ਵਿੱਚ ਇਕ ਕਨਟੇਨਰ ਤੋਂ ਬਰਾਮਦ ਹੋਈ 363 ਕਰੋੜ ਰੁਪਏ ਮੁੱਲ ਦੀ 72 ਕਿਲੋ 500 ਗ੍ਰਾਮ ਹੈਰੋਇਨ ਬਰਾਮਦਗੀ ਦੇ ਮਾਮਲੇ ਨਾਲ ਜੁੜੇ ਹੋਏ ਹਨ। ਇਸੇ ਸਾਲ ਦੀ 15 ਜੁਲਾਈ ਨੂੰ ਪੰਜਾਬ ਪੁਲਿਸ ਇਨਪੁਟ ਤੇ ਮੁੰਬਈ ਪੁਲਿਸ ਵੱਲੋਂ ਹੈਰੋਇਨ ਦੀ ਵੱਡੀ ਖੇਪ ਦੀ ਬਰਾਮਦਗੀ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਸੀਆਈਏ ਸਟਾਫ਼ ਦੇ ਸਹਿਯੋਗ ਨਾਲ ਥਾਰ ਗੱਡੀ ਸਮੇਤ ਗ੍ਰਿਫਤਾਰ ਕੀਤੇ ਗਏ ਤਿਨੋਂ ਨਸ਼ਾ ਤਸਕਰ ਮੁੰਬਈ ਵਿਚ ਦਰਜ ਹੋਏ ਇਸ ਮਾਮਲੇ ਵਿੱਚ ਸ਼ਾਮਲ ਹਨ।

ਮਿਲੀ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਮਹਿਕ ਪੁੱਤਰ ਮੇਜਰ ਸਿੰਘ ਵਾਸੀ ਪੰਡੋਰੀ ਥਾਣਾ ਭਿੱਖੀਵਿੰਡ, ਮਨਜੀਤ ਸਿੰਘ ਮੋਨੀ ਪੁੱਤਰ ਸਤਨਾਮ ਸਿੰਘ ਵਾਸੀ ਮੁਹਾਵਾ ਥਾਣਾ ਘਰਿੰਡਾ, ਗੁਰਸੇਵਕ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਦਲਜੀਤ ਮੈਡੀਕਲ ਸਟੋਰ ਭਿੱਖੀਵਿੰਡ ਜਿਲਾ ਅਮ੍ਰਿਤਸਰ ਨੂੰ ਮਹਿੰਦਰਾ ਥਾਰ ਗੱਡੀ ਨੰਬਰ ਪੀ ਬੀ 46._0003 ਤੇ ਆਉਂਦਿਆਂ ਧਾਰੀਵਾਲ ਨਹਿਰ ਦੇ ਪੁਲ ਤੋਂ ਕਾਬੂ ਕੀਤਾ ਗਿਆ ਅਤੇ ਇਨ੍ਹਾਂ ਦੀ ਤਲਾਸੀ ਕੀਤੀ ਦੋਰਾਂਨੇ ਤਲਾਸੀ ਦੋਸੀਆਂ ਪਾਸੋਂ ਇੱਕ ਰਿਵਾਲਵਰ 32 ਬੋਰ, 06 ਰੋਂਦ 32 ਬੋਰ ਅਤੇ 06 ਰੋਂਦ 9 ਐਮ ਐਮ ਬਰਾਮਦ ਹੋਏ ।

ਜਿਸ ਸਬੰਧ ਵਿਚ ਧਾਰੀਵਾਲ ਥਾਣੇ ਵਿੱਚ ਤਿੰਨਾਂ ਦੇ ਖਿਲਾਫ ਨਜਾਇਜ਼ ਅਸਲਾ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਪਰ ਬਾਅਦ ਵਿਚ ਪੜਤਾਲ ਕਰਨ ਤੇ ਖੁਲਾਸਾ ਹੋਇਆ ਹੈ ਕਿ ਪੁਲਿਸ ਦੇ ਹੱਥ ਇਹ ਵੱਡੀਆਂ ਮੱਛਲੀਆਂ ਲੱਗੀਆਂ ਹਨ। ਇਸ ਬਾਰੇ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਹੋਰ ਖੁਲਾਸੇ ਕਰਨ ਦੀ ਵੀ ਉਮੀਦ ਹੈ।

ਪੰਜਾਬ ਪੁਲਿਸ ਦੇ ਕਾਰਜਕਾਰੀ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੇ ਮੁੰਬਈ ਦੀ ਨਵਾਸ਼ੇਵਾ ਬੰਦਰਗਾਹ ’ਤੇ ਫੜੀ 72.5 ਕਿਲੋ ਹੈਰੋਇਨ ਦੇ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਏ ਟੀ ਐਸ ਮੁੰਬਈ ਤੇ ਪੰਜਾਬ ਪੁਲਿਸ ਨੇ ਸਾਂਝੀ ਮੁਹਿੰਮ ਤਹਿਤ 22 ਜੁਲਾਈ ਨੂੰ ਇਹ ਹੈਰੋਇਨ ਫੜੀ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਮਿਲਣ ਉਪਰੰਤ ਗੁਰਦਾਸਪੁਰ ਪੁਲਿਸ ਨੇ ਬੁੱਧਵਾਰ ਸ਼ਾਮ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਗੁਰਦਾਸਪੁਰ ਦੇ ਧਾਰੀਵਾਲ ਖੇਤਰ ਵਿੱਚ ਅੰਮ੍ਰਿਤਸਰ-ਜੰਮੂ ਹਾਈਵੇਅ ‘ਤੇ ਇੱਕ ਐਸਯੂਵੀ ਮਹਿੰਦਰਾ ਥਾਰ (ਪੀਬੀ 46 ਏਐਚ 0003) ਨੂੰ ਰੋਕ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ ਗੱਡੀ ਦੀ ਤਲਾਸ਼ੀ ਦੌਰਾਨ ਇੱਕ ਰਿਵਾਲਵਰ ਸਮੇਤ 9 ਐਮਐਮ ਦੇ 6 ਜਿੰਦਾ ਕਾਰਤੂਸ ਅਤੇ .32 ਬੋਰ ਦੇ 6 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਸ ਤੋਂ ਪਹਿਲਾਂ ਮੁੰਬਈ ਏਟੀਐਸ ਨੇ ਖੇਪ ਮੰਗਵਾਉਣ ਵਾਲੇ ਮੁਲਜ਼ਮ ਹਰਸਿਮਰਨ ਸੇਠੀ ਅਤੇ ਉਸ ਦੇ ਸਹਾਇਕ ਮਹਿੰਦਰ ਸਿੰਘ ਰਾਠੌਰ, ਜੋ ਕਲੀਅਰਿੰਗ ਏਜੰਟ ਵਜੋਂ ਕੰਮ ਕਰ ਰਿਹਾ ਸੀ, ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ।

ਡੀਜੀਪੀ ਨੇ ਕਿਹਾ ਕਿ ਜਾਂਚ ਦੌਰਾਨ, ਮੁੰਬਈ ਏਟੀਐਸ ਨੇ ਇਨ੍ਹਾਂ ਤਿੰਨੋਂ ਗ੍ਰਿਫਤਾਰ ਵਿਅਕਤੀਆਂ ਗੁਰਵਿੰਦਰ ਸਿੰਘ, ਗੁਰਸੇਵਕ ਸਿੰਘ ਅਤੇ ਮਨਜੀਤ ਸਿੰਘ ਨੂੰ ਨਾਮਜ਼ਦ ਕੀਤਾ, ਜੋ ਕਿ ਕੰਟੇਨਰ ਦੇ ਪ੍ਰਾਪਤਕਰਤਾ ਸਨ ਅਤੇ ਉਹ ਇਸ ਸਬੰਧ ਵਿੱਚ ਦਿੱਲੀ ਵੀ ਗਏ ਸਨ।

Exit mobile version