India Punjab

ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਦਾ ਕਾ ਤਲ ਗ੍ਰਿਫਤਾਰ, 15 ਅਗਸਤ ਧ ਮਾਕੇ ਦੀ ਵੱਡੀ ਸਾਜਿਸ਼ ਵੀ ਬੇਨਕਾਬ

ਗੈਂ ਗਸਟਰ ਸੁੱਖ ਭਿਖਾਰੀਵਾਲਾ ਅਤੇ ਹੈਰੀ ਚੱਠਾ ਦਾ ਕਰੀਬੀ ਗੁਰਵਿੰਦਰ ਬਾਬਾ ਸਰਹੱਦ ਪਾਰ ਤੋਂ ਵਿਸ ਫੋਟਕ,ਹਥਿ ਆਰਾਂ,ਨ ਸ਼ੀਲੇ ਪਦਾਰਥਾਂ ਦੀ ਤਸ ਕਰੀ ਵਿੱਚ ਸ਼ਾਮਲ ਸੀ

‘ਦ ਖ਼ਾਲਸ ਬਿਊਰੋ : ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਸੰਧੂ ਦੇ ਸਨਸਨੀਖੇਜ਼ ਕ ਤਲ ਕੇਸ ਵਿੱਚ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ । ਤਰਨਤਾਰਨ ਤੋਂ ਮੁੱਖ ਮੁਲ ਜ਼ਮ ਗੁਰਵਿੰਦਰ ਸਿੰਘ ਉਰਫ਼ ਬਾਬਾ ਉਰਫ਼ ਰਾਜਾ ਨੂੰ ਗ੍ਰਿਫ ਤਾਰ ਕੀਤਾ ਗਿਆ ਹੈ।

ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਸੰਧੂ

ਇਸ ਦੇ ਨਾਲ ਹੀ ਪੁਲਿਸ ਨੇ ਗੁਰਵਿੰਦਰ ਬਾਬਾ ਦੇ ਦੋ ਸਾਥੀਆਂ ਸੰਦੀਪ ਸਿੰਘ ਉਰਫ ਕਾਲਾ ਵਾਸੀ ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਉਰਫ ਰੰਧਾਵਾ ਨੂੰ ਵੀ ਗ੍ਰਿਫ਼ ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗਰਨੇਡ, ਇੱਕ ਆਰ ਡੀਐਕਸ-ਆਈਈਡੀ, ਮੈਗਜ਼ੀਨ ਅਤੇ 13 ਜਿੰਦਾ ਕਾਰ ਤੂਸ ਸਮੇਤ ਦੋ .30 ਬੋਰ ਪਿਸਤੌ ਲ, 635 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ, 36.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਮਿਤਸੁਬੀਸ਼ੀ ਲੈਂਸਰ ਕਾਰ ਵੀ ਬਰਾਮਦ ਕੀਤੀ ਹੈ।

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਛੇੜੀ ਜੰਗ ਦੌਰਾਨ ਬਲਵਿੰਦਰ ਸਿੰਘ ਦੇ ਕ ਤਲ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਲ ਹੋਈ ਹੈ । DGP ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁਲ ਜ਼ਮ ਗੁਰਵਿੰਦਰ ਸਿੰਘ ਉਰਫ਼ ਬਾਬਾ ਜਿਸ ਨੂੰ ਕੌਮੀ ਜਾਂਚ ਏਜੰਸੀ NIA ਵੱਲੋਂ ਭਗੌੜਾ ਐਲਾਨਿਆ ਗਿਆ ਸੀ ਉਸ ਨੇ ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਸੰਧੂ ਦੀ ਹੱ ਤਿਆ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਵਿਸਫੋਟਕ, ਹਥਿਆਰ ਅਤੇ ਗੋਲਾ ਬਾਰੂਦ ਦੀ ਵਰਤੋਂ ਆਜ਼ਾਦੀ ਦਿਵਸ ਮੌਕੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਅਤੇ ਦਹਿਸ਼ਤ ਦੀ ਭਾਵਨਾ ਪੈਦਾ ਕਰਨ ਲਈ ਕੀਤੀ ਜਾਣੀ ਸੀ।

ਗੁਰਵਿੰਦਰ ਬਾਬਾ ਆਪਣੇ ਸਾਥੀ ਸੰਦੀਪ ਨਾਲ ਖਡੂਰ ਸਾਹਿਬ ਨੂੰ ਜਾ ਰਿਹਾ ਹੈ। ਤਰਨਤਾਰਨ ਪੁਲਿਸ ਨੇ ਚਿੱਟੇ ਰੰਗ ਦੀ ਲਾਂਸਰ ਕਾਰ ਦੋਵਾਂ ਨੂੰ ਕਾਬੂ ਕੀਤਾ। ਪੁਲਿਸ ਨੂੰ ਲੋਡਿਡ ਮੈਗਜ਼ੀਨਾਂ ਸਮੇਤ ਦੋ ਪਿਸ ਤੌਲ, 635 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ ਅਤੇ 3.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਆਈਜੀਪੀ ਨੇ ਦੱਸਿਆ ਕਿ ਗੁਰਵਿੰਦਰ ਬਾਬਾ ਵੱਲੋਂ ਕੀਤੇ ਗਏ ਖੁਲਾਸਿਆਂ ਤੋਂ ਬਾਅਦ ਪੁਲਿਸ ਨੇ ਬਟਾਲਾ ਪੁਲਿਸ ਜ਼ਿਲ੍ਹਾ ਦੇ ਖੇਤਰ ਵਿੱਚ ਸਥਿਤ ਟਿਕਾਣੇ ਤੋਂ ਇੱਕ ਹੈਂਡ ਗ੍ਰਨੇਡ, ਇੱਕ ਆਰਡੀਐਕਸ-ਆਈਈਡੀ ਅਤੇ 33 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਬਰਾਮਦ ਕੀਤੇ ਗਏ ਵਿਸਫੋਟਕ, ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕੀਤੀ ਗਈ ਸੀ।