The Khalas Tv Blog Punjab ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼
Punjab

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼

ਪੰਜਾਬ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਸਖਤੀ ਕੀਤੀ ਜਾ ਰਹੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਕ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ ਕੀਤਾ ਹੈ।

ਪੁਲਿਸ ਵੱਲੋਂ ਇਸ ਦੌਰਾਨ ਅੰਮ੍ਰਿਤਸਰ ਤੋਂ ਤਿੰਨ ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਹ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਖਰੀਦਦੇ ਸਨ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿੱਚੋਂ ਦੋ ਦਾ ਅਪਰਾਧਿਕ ਰਿਕਾਰਡ ਹੈ ਅਤੇ ਇਹ ਕਤਲ ਦੇ ਮਾਮਲੇ ਵਿੱਚ ਵੀ ਸ਼ਾਮਲ ਸਨ। ਇਸ ਮੌਕੇ ਪੁਲਿਸ ਨੇ ਇਨ੍ਹਾਂ ਪਾਸੋਂ 3 ਪਿਸਤੌਲ, ਮੈਗਜ਼ੀਨ ਅਤੇ ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਇਸ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਮੁਕੰਮਲ ਜਾਂਚ ਕੀਤੀ ਜਾ ਰਹੀ ਹੈ।

ਇਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵਿਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ –  ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ

 

Exit mobile version