ਬਿਊਰੋ ਰਿਪੋਰਟ – ਪੰਜਾਬ ਪੁਲਿਸ (Punjab Police) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਬੰਬੀਹ ਗੈਂਗ ਲੱਕੀ ਪਟਿਆਲ ਦੇ 6 ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਲੱਕੀ ਪਟਿਆਲ ਵਿਦੇਸ਼ ਵਿਚ ਲੁਕਿਆ ਹੋਇਆ ਸੀ। ਪੁਲਿਸ ਨੇ ਇਨ੍ਹਾਂ ਕੋਲੋਂ 8 ਪਿਸਤੌਲ, 16 ਕਾਰਤੂਸ ਅਤੇ ਇੱਕ ਫੋਰਡ ਐਂਡੇਵਰ ਕਾਰ ਬਰਾਮਦ ਹੋਈ ਹੈ।
ਇਸ ਸਬੰਧੀ ਜਾਣਕਾਰੀ ਖੁਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਮੁਲਜ਼ਮ ਹਥਿਆਰ ਸਪਲਾਈ ਕਰਦੇ ਸਨ ਅਤੇ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਲੈ ਕੇ ਆਉਂਦੇ ਸਨ। ਇਸ ਤੋਂ ਬਾਅਦ ਮੋਗਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ – ਮੋਬਾਈਲ ਲਈ ਪਿਤਾ ਬਣਿਆ ਹੈਵਾਨ ! ਧੀ ‘ਤੇ ਕਹਿਰ ਢਾਇਆ ! ਹਾਲਤ ਵੇਖ ਦੇ ਦਿਲ ਕੰਬ