ਪੰਜਾਬ ਪੁਲਿਸ ਵਿੱਚ 784 ਭਰਤੀਆਂ ਦੇ ਲਈ ਪ੍ਰੀਖਿਆ ਹੋਈ ਸੀ
‘ਦ ਖ਼ਾਲਸ ਬਿਊਪਰੋ :- ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ ਉਮੀਦਵਾਰਾਂ ਨੂੰ ਵੱਡਾ ਝਟ ਕਾ ਲੱਗਿਆ ਹੈ। ਇਨਵੈਸਟੀਗੇਸ਼ਨ ਕੇਡਰ ਵਿੱਚ 787 ਹੈੱਡ ਕਾਂਸਟੇਬਲਾਂ ਦੀ ਭਰਤੀ ਲਈ ਹੋਈ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਪ੍ਰੀਖਿਆ ਸਤੰਬਰ 2021 ਵਿੱਚ ਹੋਈ ਸੀ। ਸ਼ਿਕਾਇਤ ਮਿਲੀ ਸੀ ਕਿ ਪ੍ਰੀਖਿਆ ਦੌਰਾਨ ਨਕਲ ਅਤੇ ਧੋਖਾਧੜੀ ਹੋਈ ਸੀ, ਜਿਸ ਤੋਂ ਬਾਅਦ ਹੁਣ ਸਰਕਾਰ ਅਤੇ ਪੰਜਾਬ ਪੁਲਿਸ ਨੇ ਇਹ ਪ੍ਰੀਖਿਆ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਪੰਜਾਬ ਪੁਲਿਸ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਜਲਦ ਹੀ ਮੁੜ ਤੋਂ ਪ੍ਰੀਖਿਆ ਤਰੀਕ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਲਈ ਨੋਟਿਫਿਕੇਸ਼ਨ ਜਾਰੀ ਹੋਵੇਗਾ।
75 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੇ ਇਮਤਿਹਾਨ ਦਿੱਤੇ ਸਨ
ਤਤਕਾਲੀ ਕੈਪਟਨ ਸਰਕਾਰ ਨੇ 2021 ਵਿੱਚ ਪੰਜਾਬ ਪੁਲਿਸ ਵਿੱਚ 10 ਹਜ਼ਾਰ ਭਰਤੀਆਂ ਕਰਨ ਦਾ ਐਲਾਨ ਕੀਤਾ ਸੀ, ਜਿਸ ਵਿੱਚ 787 ਇਨਵੈਸਟੀਗੇਸ਼ਨ ਕੇਡਰ ਦੇ ਹੈੱਡ ਕਾਂਸਟੇਬਲਾਂ ਦੀ ਪੋਸਟਾਂ ਸਨ। ਇਸ ਇਮਤਿਹਾਨ ਵਿੱਚ 75,544 ਉਮੀਦਵਾਰਾਂ ਨੇ ਅਰਜ਼ੀਆਂ ਦਿੱਤੀਆਂ ਸਨ, ਪਰ ਹੁਣ ਪ੍ਰੀਖਿਆ ਰੱਦ ਹੋਣ ਦੀ ਵਜ੍ਹਾ ਕਰਕੇ ਕਈ ਉਮੀਦਵਾਰਾਂ ਨੂੰ ਝਟ ਕਾ ਲੱਗਿਆ ਹੈ। ਹੁਣ ਉਨ੍ਹਾਂ ਨੂੰ ਮੁੜ ਤੋਂ ਤਿਆਰੀ ਕਰਨੀ ਪਵੇਗੀ। ਕੁਝ ਦਿਨ ਪਹਿਲਾਂ ਵੱਡੀ ਗਿਣਤੀ ਵਿੱਚ ਪੁਲਿਸ ਵਿੱਚ ਭਰਤੀ ਹੋਣ ਵਾਲੇ ਉਮੀਦਵਾਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬਾਹਰ ਧਰਨਾ ਦਿੱਤਾ ਸੀ ਅਤੇ ਇਮਤਿਹਾਨ ਅਤੇ ਨਤੀਜਿਆਂ ਦੇ ਬਾਵਜੂਦ ਨਿਯੁਕਤੀ ਪੱਤਰ ਨਾ ਮਿਲਣ ‘ਤੇ ਪ੍ਰਦਰਸ਼ਨ ਕੀਤਾ ਸੀ।