The Khalas Tv Blog Punjab ਪੰਜਾਬ ਪੁਲਿਸ ਨੇ ਚਲਾਇਆ ਕਾਸੋ ਅਪਰੇਸ਼ਨ, ਮਾੜੇ ਅਨਸਰਾਂ ਨੂੰ ਦਿੱਤੀ ਚੇਤਾਵਨੀ
Punjab

ਪੰਜਾਬ ਪੁਲਿਸ ਨੇ ਚਲਾਇਆ ਕਾਸੋ ਅਪਰੇਸ਼ਨ, ਮਾੜੇ ਅਨਸਰਾਂ ਨੂੰ ਦਿੱਤੀ ਚੇਤਾਵਨੀ

ਪੰਜਾਬ ਪੁਲਿਸ (Punjab Police) ਵੱਲੋਂ ਵੱਖ-ਵੱਖ ਸਮੇਂ ‘ਤੇ ਅਪਰੇਸ਼ਨ ਚਲਾ ਕੇ ਮਾੜੇ ਅਨਸਰਾਂ ਨੂੰ ਚੇਤਾਵਨੀ ਦਿੱਤੀ ਜਾਂਦੀ ਹੈ। ਫਾਜਿਲਕਾ ਪੁਲਿਸ ਵੱਲੋਂ ਅੱਜ ਅਪਰੇਸ਼ਨ ਕਾਸੋ ਤਹਿਤ ਵਿਸ਼ੇਸ਼ ਅਭਿਆਨ ਚਲਾ ਕੇ ਮਾੜੇ ਅਨਸਰਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਹੈ। ਪੁਲਿਸ ਵੱਲੋਂ ਵਿਸ਼ੇਸ਼ ਤੌਰ ਤੇ ਨਸ਼ਾ ਤਸਕਰਾਂ ਦੇ ਘਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਇਨ੍ਹਾਂ ਦੇ ਘਰਾਂ ਵਿੱਚ ਹਰ ਚੀਜ਼ ਨੂੰ ਖੰਗਾਲਿਆ ਗਿਆ ਹੈ। ਪੁੁਲਿਸ ਵੱਲੋਂ ਇਹ ਅਪਰੇਸ਼ਨ ਨਵੀਂ ਆਬਾਦੀ ਵਿੱਚ ਚਲਾਇਆ ਗਿਆ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਜ ਫਾਜਿਲਕਾ ਜ਼ਿਲ੍ਹੇ ਵਿੱਚ ਇਹ ਅਪਰੇਸ਼ਨ ਚਲਾਇਆ ਗਿਆ ਹੈ, ਜਿਸ ਦੇ ਤਹਿਤ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਹ ਅਪਰੇਸ਼ਨ ਮਾੜੇ ਅਨਸਰਾਂ ਨੂੰ ਚੇਤਾਵਨੀ ਦੇਣ ਲਈ ਚਲਾਇਆ ਗਿਆ ਹੈ।

ਇਹ ਵੀ ਪੜ੍ਹੋ –  ਅੰਮ੍ਰਿਤਪਾਲ ਦੀ ਰਿਹਾਈ ਬਾਰੇ ਇਹ ਕੀ ਕਹਿ ਗਏ ਸਰਬਜੀਤ ਸਿੰਘ ਖਾਲਸਾ

 

Exit mobile version