The Khalas Tv Blog Khetibadi ਪੰਜਾਬ ਚ ਪਰਾਲੀ ਸਾੜਨ ’ਤੇ ਪੁਲਿਸ ਦੀ ਕਾਰਵਾਈ! 874 ਕੇਸ ਦਰਜ, 10.55 ਲੱਖ ਰੁਪਏ ਦਾ ਜ਼ੁਰਮਾਨਾ, 394 ਲਾਲ ਐਂਟਰੀਆਂ
Khetibadi Punjab

ਪੰਜਾਬ ਚ ਪਰਾਲੀ ਸਾੜਨ ’ਤੇ ਪੁਲਿਸ ਦੀ ਕਾਰਵਾਈ! 874 ਕੇਸ ਦਰਜ, 10.55 ਲੱਖ ਰੁਪਏ ਦਾ ਜ਼ੁਰਮਾਨਾ, 394 ਲਾਲ ਐਂਟਰੀਆਂ

ਬਿਉਰੋ ਰਿਪੋਰਟ: ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੁਲਿਸ ਸਖ਼ਤ ਕਾਰਵਾਈ ਕਰ ਰਹੀ ਹੈ। ਪੁਲਿਸ ਵੱਲੋਂ ਹੁਣ ਤੱਕ 874 ਕੇਸ ਦਰਜ ਕੀਤੇ ਜਾ ਚੁੱਕੇ ਹਨ, ਜਦਕਿ 10.55 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ। 394 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਵੀ ਲਾਲ ਐਂਟਰੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲੀਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਿਰਫ਼ ਲੋਕਾਂ ਖ਼ਿਲਾਫ਼ ਕਾਰਵਾਈ ਹੀ ਨਹੀਂ ਕੀਤੀ ਜਾ ਰਹੀ, ਸਗੋਂ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਡੀਸੀ ਅਤੇ ਐਸਐਸਪੀ ਨੇ ਕੀਤੀ ਸਾਂਝੀ ਚੈਕਿੰਗ

ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਡੀਸੀ ਅਤੇ ਐਸਐਸਪੀ ਵੱਲੋਂ ਸੂਬੇ ਵਿੱਚ 522 ਸਾਂਝੇ ਦੌਰੇ ਕੀਤੇ ਗਏ ਹਨ। ਐਸਡੀਐਮ ਅਤੇ ਡੀਐਸਪੀ ਵੱਲੋਂ 981 ਸਾਂਝੇ ਦੌਰੇ ਕੀਤੇ ਗਏ। ਇਸ ਸਮੇਂ ਦੌਰਾਨ ਉਨ੍ਹਾਂ 2504 ਜਨ ਜਾਗਰੂਕਤਾ ਮੀਟਿੰਗਾਂ ਕੀਤੀਆਂ, ਜਦਕਿ ਕਿਸਾਨਾਂ ਅਤੇ ਕਿਸਾਨ ਯੂਨੀਅਨਾਂ ਨਾਲ 2457 ਮੀਟਿੰਗਾਂ ਕੀਤੀਆਂ ਗਈਆਂ। ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਸੈਟੇਲਾਈਟ ਰਾਹੀਂ 1393 ਕੇਸਾਂ ਦਾ ਪਤਾ ਲੱਗਾ

ਸੂਬੇ ਵਿੱਚ ਹੁਣ ਤੱਕ ਸੈਟੇਲਾਈਟ ਰਾਹੀਂ 1393 ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦਾ ਪਤਾ ਲਗਾਇਆ ਜਾ ਚੁੱਕਾ ਹੈ। ਪੁਲਿਸ ਟੀਮਾਂ ਨੇ 874 ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀਆਂ ਹਨ, ਜਦੋਂ ਕਿ 471 ਥਾਵਾਂ ’ਤੇ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਹਾਲਾਂਕਿ ਸਬੰਧਿਤ ਥਾਣਿਆਂ ਵਿੱਚ 471 ਕੇਸਾਂ ਦੀ ਡੀਡੀਆਰ 394 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਵੀ ਲਾਲ ਐਂਟਰੀਆਂ ਕੀਤੀਆਂ ਗਈਆਂ ਹਨ।

Exit mobile version