ਬਿਉਰੋ ਰਿਪੋਰਟ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਸਾਈਟ ਐਕਸ ’ਤੇ ਪੋਸਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਅਤੇ ਉਸ ਦੇ ਜੀਜਾ ਗੁਰਜੋਧ ਸਿੰਘ ਵਜੋਂ ਹੋਈ ਹੈ। ਉਹ ਮੋਹਾਲੀ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ। ਉਨ੍ਹਾਂ ਕਿਹਾ ਕਿ ਕਈ ਟਰੈਵਲ ਏਜੰਟ ਪੁਲਿਸ ਦੇ ਰਡਾਰ ’ਤੇ ਹਨ। ਹੋਰ ਟਰੈਵਲ ਏਜੰਟਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਲੋਕਾਂ ਨਾਲ ਕਿਸੇ ਵੀ ਪੱਧਰ ’ਤੇ ਧੋਖਾ ਨਹੀਂ ਹੋਣ ਦਿੱਤਾ ਜਾਵੇਗਾ।
In a major breakthrough, Cybercrime Division of Punjab Police arrests two travel agents for illegally sending persons to #Cambodia and other South East Asian countries
The arrested persons fraudulently sent many innocent persons to Cambodia, where they were forcibly engaged in… pic.twitter.com/fHX247c9uk
— DGP Punjab Police (@DGPPunjabPolice) July 3, 2024
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਭੋਲੇ ਭਾਲੇ ਲੋਕਾਂ ਨੂੰ ਡਾਟਾ ਐਂਟਰੀ ਨੌਕਰੀ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਭੇਜਦੇ ਸਨ। ਕੰਬੋਡੀਆ ਦੇ ਮਿਆਮ ਰੀਪ ਪਹੁੰਚਣ ’ਤੇ ਉਨ੍ਹਾਂ ਦੇ ਪਾਸਪੋਰਟ ਖੋਹ ਲਏ ਜਾਂਦੇ ਸਨ। ਫਿਰ ਉਨ੍ਹਾਂ ਨੂੰ ਸਾਈਬਰ ਵਿੱਤੀ ਧੋਖਾਧੜੀ ਲਈ ਭਾਰਤੀ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿੱਚ ਕੰਮ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ।